ਹਰਬੰਸ ਸਿੰਘ ਤੋਂ ਬਾਅਦ ਪੁਲਿਸ ਨੇ ਵਕੀਲਾਂ 'ਤੇ ਵੀ ਕੀਤਾ ਪਰਚਾ ਦਰਜ, ਭੜਕੇ ਵਕੀਲ - ਵਕੀਲ ਵਰਗ 'ਤੇ ਮਾਮਲਾ ਦਰਜ
🎬 Watch Now: Feature Video
ਲੁਧਿਆਣਾ ਪੁਲਿਸ ਦੇ ਇੰਚਾਰਜ ਹਰਬੰਸ ਸਿੰਘ ਉੱਤੇ ਮਾਮਲਾ ਦਰਜ ਕਰਨ ਤੋਂ ਬਾਅਦ ਪੁਲਿਸ ਨੇ ਵਕੀਲ ਵਰਗ ਉੱਤੇ ਵੀ ਕਰਾਸ ਪਰਚਾ ਦਰਜ ਕਰ ਦਿੱਤਾ ਹੈ। ਲੰਬੇ ਸਮੇਂ ਤੋਂ ਧਰਨੇ 'ਤੇ ਬੈਠੇ ਵਕੀਲ ਵਰਗ ਦੇ ਰੋਸ ਨੂੰ ਵੇਖਦੇ ਹੋਏ ਲੁਧਿਆਣਾ ਪੁਲਿਸ ਵੱਲੋਂ ਐਸਟੀਐਫ ਇੰਚਾਰਜ ਹਰਬੰਸ ਸਿੰਘ ਉੱਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਸ਼ਿਕਾਇਤਕਰਤਾ ਤੇ ਪੀੜਤ ਵਕੀਲ ਵਰੁਣ ਗਰਗ 'ਤੇ ਵੀ ਕਰਾਸ ਪਰਚਾ ਦਰਜ ਕੀਤਾ ਹੈ। ਇਸ ਨੂੰ ਲੈ ਕੇ ਵਕੀਲ ਵਰਗ 'ਚ ਭਾਰੀ ਰੋਸ ਹੈ ਤੇ ਵਕੀਲ ਵਰਗ ਵੱਲੋਂ ਮੁੜ ਤੋਂ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਬਾਰੇ ਬੋਲਦੇ ਹੋਏ ਸੀਨੀਅਰ ਵਕੀਲ ਰਾਜੇਸ਼ ਕਸ਼ਯਪ ਨੇ ਕਿਹਾ ਕਿ ਪੁਲਿਸ ਵੱਲੋਂ 27 ਫਰਵਰੀ ਦਾ ਕਰਾਸ ਪਰਚਾ ਦਰਜ ਕੀਤਾ ਗਿਆ ਹੈ ਜਦੋਂ ਕਿ 3 ਮਾਰਚ ਤੱਕ ਇਸ ਦਾ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਾਈ ਕੋਰਟ 'ਚ ਸੁਣਵਾਈ ਦੌਰਾਨ ਵੀ ਅਜਿਹੇ ਪਰਚੇ ਦਾ ਜ਼ਿਕਰ ਨਹੀਂ ਕੀਤਾ ਗਿਆ। ਉਨ੍ਹਾਂ ਪੁਲਿਸ ਉੱਤੇ ਤਾਕਤ ਦੀ ਨਾਜਾਇਜ਼ ਵਰਤੋਂ ਕਰਨ ਦੇ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਉਹ ਹਾਈ ਕੋਰਟ ਦੇ ਹੁਕਮਾਂ ਦੀ ਉਡੀਕ ਕਰ ਰਹੇ ਹਨ।