ਰਾਏਕੋਟ ਪੁਲਿਸ ਨੇ ਨਜਾਇਜ਼ ਸ਼ਰਾਬ ਸਣੇ ਦੋ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ - ਨਜਾਇਜ਼ ਸ਼ਰਾਬ ਵੇਚਣ ਦਾ ਮਾਮਲਾ
🎬 Watch Now: Feature Video
ਲੁਧਿਆਣਾ : ਰਾਏਕੋਟ ਪੁਲਿਸ ਨੇ ਨਜਾਇਜ਼ ਸ਼ਰਾਬ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਦੋਹਾਂ ਮੁਲਜ਼ਮਾਂ ਨੂੰ ਨਜਾਇਜ਼ ਸ਼ਰਾਬ ਵੇਚਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਰਾਏਕੋਟ ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਪੁਲਿਸ ਪਾਰਟੀਆਂ ਨੇ ਸ਼ਹਿਰ ਦੀਆਂ ਵੱਖ-ਵੱਖ ਇਲਾਕਿਆਂ 'ਚ ਨਾਕੇਬੰਦੀ ਦੌਰਾਨ ਦੋਹਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਖੁਸ਼ਬੀਰ ਸਿੰਘ ਵਸਨੀਕ ਰਾਜਗੜ੍ਹ ਤੇ ਜਸਪਾਲ ਸਿੰਘ ਬਰਨਾਲਾ ਦੇ ਵਸਨੀਕ ਵਜੋਂ ਹੋਈ ਹੈ। ਪੁਲਿਸ ਨੇ ਖੁਸ਼ਬੀਰ ਕੋਲੋਂ ਹਰਿਆਣਾ ਦੀ ਇੱਕ ਕੰਪਨੀ ਦੇ ਮਾਰਕੇ ਵਾਲੀਆਂ 53 ਤੇ ਜਸਪਾਲ ਕੋਲੋਂ ਨਜਾਇਜ਼ ਸ਼ਰਾਬ ਦੀਆਂ 42 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਿਸ ਵੱਲੋਂ ਦੋਹਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਜਾਰੀ ਹੈ।