ਅੰਮ੍ਰਿਤਸਰ 'ਚ ਲੁਟੇਰਿਆਂ ਨੇ ਐਕਸਿਸ ਬੈਂਕ ਦਾ ਏਟੀਐਮ ਲੁੱਟਣ ਦੀ ਕੀਤੀ ਕੋਸ਼ਿਸ਼ - ਐਕਸਿਸ ਬੈਂਕ
🎬 Watch Now: Feature Video

ਅੰਮ੍ਰਿਤਸਰ ਵਿੱਚ ਦੇਰ ਰਾਤ ਕੁਝ ਅਣਪਛਾਤੇ ਲੁੱਟੇਰਿਆਂ ਨੇ ਪਾਲਾ ਸਾਹਿਬ ਰੋਡ ਉੱਤੇ ਸਥਿਤ ਐਕਸਿਸ ਬੈਂਕ ਦੇ ਏਟੀਐਮ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਲੁਟੇਰਿਆਂ ਨੇ ਏਟੀਐਮ ਮਸ਼ੀਨ 'ਚ ਸੇਂਧ ਲਾ ਕੇ ਕੈਸ਼ ਕੱਢਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬ ਨਾ ਹੋ ਸਕੇ। ਇਸ ਬਾਰੇ ਪੁਲਿਸ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਬੈਂਕ ਅਧਿਕਾਰੀਆਂ ਨੇ ਪੁਲਿਸ ਨੂੰ ਸੂਚਨਾ ਦਿੱਤੀ ਸੀ ਕਿ 2 ਅਵਣਪਛਾਤੇ ਲੋਕਾਂ ਨੇ ਦੇਰ ਰਾਤ ਬੈਂਕ ਦੇ ਏਟੀਐਮ ਵਿੱਚ ਦਾਖ਼ਲ ਹੋ ਕੇ ਭੰਨ ਤੋੜ ਕੀਤੀ। ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ ਹੈ।