ਅਮਲੋਹ 'ਚ ਅਣਪਛਾਤੇ ਲੋਕਾਂ ਵੱਲੋਂ ਫਾਈਰਿੰਗ, ਦੋ ਜ਼ਖ਼ਮੀ - ਅਣਪਛਾਤਿਆਂ ਨੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ ਦੇ ਅਲਮੋਹ ਦੀ ਕ੍ਰਿਸ਼ਨਾ ਕਾਲੋਨੀ 'ਚ ਦੇਰ ਰਾਤ ਜਿਮ ਦੇ ਬਾਹਰ ਖੜ੍ਹੇ ਨੌਜਵਾਨਾਂ 'ਤੇ ਕੁਝ ਅਣਪਛਾਤੇ ਲੋਕਾਂ ਵੱਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਦੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੋਹਾਂ ਨੌਜਵਾਨ ਨੂੰ ਜ਼ੇਰੇ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜ਼ਖ਼ਮੀ ਨੌਜਵਾਨਾਂ ਦੀ ਪਛਾਣ ਬਲਵਿੰਦਰ ਸਿੰਘ ਤੇ ਜਗਮੋਹਨ ਸਿੰਘ ਵਜੋਂ ਹੋਈ ਹੈ। ਪੀੜਤ ਨੇ ਦੱਸਿਆ ਕਿ ਉਹ ਪ੍ਰਾਪਟੀ ਡੀਲਰ ਦਾ ਕੰਮ ਕਰਦਾ ਹੈ ਅਤੇ ਉਸ ਦੇ ਇੱਕ ਦੋਸਤ ਸੁੱਖਵਿੰਦਰ ਦਾ ਮੁਲਜ਼ਮ ਵਿਅਕਤੀ ਦੇ ਨਾਲ ਜਾਇਦਾਦ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਉਸ 'ਤੇ ਹਮਲਾ ਕਰ ਦਿੱਤਾ। ਇਸ ਮਾਮਲੇ 'ਚ ਅਲਮੋਹ ਦੇ ਐੱਸਐੱਚਓ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਜਾਇਦਾਦ ਦੇ ਝਗੜੇ ਕਾਰਨ ਇਹ ਹਮਲਾ ਕੀਤਾ ਗਿਆ ਸੀ। ਪੁਲਿਸ ਵੱਲੋਂ ਪੀੜਤ ਬਲਵਿੰਦਰ ਦੇ ਬਿਆਨ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ ਹੈ।