7 ਮੋਟਰਸਾਈਕਲਾਂ ਸਣੇ ਚੋਰ ਗ੍ਰਿਫ਼ਤਾਰ
🎬 Watch Now: Feature Video
ਅੰਮ੍ਰਿਤਸਰ ਪੁਲਿਸ ਨੇ ਸ਼ਹਿਰ 'ਚ ਵਾਹਨ ਚੋਰੀ ਕਰਨ ਵਾਲੇ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਰਣਜੀਤ ਐਵਨਿਊ ਦੇ ਇੰਚਾਰਜ ਰੋਬਿਨ ਹੰਸ ਨੇ ਦੱਸਿਆ ਕਿ ਪੁਲਿਸ਼ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ ਪਾਉਣ ਲਈ ਸ਼ਹਿਰ 'ਚ ਨਾਕਾਬੰਦੀ ਕੀਤੀ ਗਈ ਸੀ। ਪੁਲਿਸ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਣਜੀਤ ਐਵਨਿਊ ਨੇੜੇ ਇੱਕ ਨਿੱਜੀ ਸ਼ਾਪਿੰਗ ਮਾਲ ਕੋਲ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਵਾਰ ਦੀ ਚੈਕਿੰਗ ਕੀਤੀ। ਚੈਕਿੰਗ ਦੇ ਦੌਰਾਨ ਉਕਤ ਮੋਟਰਸਾਈਕਲ ਚੋਰੀ ਦਾ ਨਿਕਲਿਆ, ਜਿਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।