ਜਲੰਧਰ 'ਚ ਵਾਪਰਿਆਂ ਭਿਆਨਕ ਸੜਕ ਹਾਦਸਾ, ਦੋ ਜ਼ਖ਼ਮੀ - ਜਲੰਧਰ 'ਚ ਸੜਕ ਹਾਦਸਾ
🎬 Watch Now: Feature Video
ਜਲੰਧਰ 'ਚ ਇੱਕ ਭਿਆਨਕ ਸੜਕ ਹਾਦਸਾ ਵਾਪਰਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ 'ਚ ਦੋ ਨੌਜਵਾਨਾਂ ਦੇ ਗੰਭੀਰ ਜ਼ਖ਼ਮੀ ਦੀ ਗੱਲ ਆਖੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਐਸਆਈ ਜੁਗਲ ਕਿਸ਼ੋਰ ਨੇ ਦੱਸਿਆ ਕਿ ਇਹ ਸੜਕ ਹਾਦਸਾ ਪਟੇਲ ਚੌਕ ਕੋਲ ਵਾਪਰਿਆ। ਉਨ੍ਹਾਂ ਦੱਸਿਆ ਕਿ ਸਕੂਲ ਤੋਂ ਛੁੱਟੀ ਹੋਣ ਤੋਂ ਬਾਅਦ ਦੋ ਵਿਦਿਆਰਥੀ ਮੋਟਰਸਾਈਕਲ ਉੱਤੇ ਜਾ ਰਹੇ ਸੀ ਕਿ ਅਚਾਨਕ ਤੇਜ਼ ਰਫ਼ਤਾਰ ਕਾਰਨ ਬੈਂਲਸ ਵਿਗੜ ਗਿਆ ਤੇ ਉਹ ਸੜਕ ਕਿਨਾਰੇ ਖੜ੍ਹੇ ਇੱਕ ਟਰੱਕ ਨਾਲ ਜਾ ਟਕਰਾਏ। ਇਸ ਦੌਰਾਨ ਦੋਹਾਂ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗਿਆਂ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਰਾਹਗੀਰਾਂ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਹਸਪਤਾਲ ਦਾਖਿਲ ਕਰਵਾ ਦਿੱਤਾ। ਫਿਲਹਾਲ ਦੋਵੇਂ ਵਿਦਿਆਰਥੀ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹਨ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।