ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨਾਂ 'ਤੇ ਅਣਪਛਾਤੇ ਨੌਜਵਾਨਾਂ ਨੇ ਕੀਤਾ ਹਮਲਾ, ਕਈ ਜ਼ਖਮੀ - ਕਿਸਾਨ ਜੱਥੇਬੰਦੀਆਂ
🎬 Watch Now: Feature Video
ਹੁਸ਼ਿਆਰਪੁਰ : ਸ਼ਹਿਰ ਦੇ ਮੁਕੇਰੀਆਂ ਇਲਾਕੇ 'ਚ ਮਾਹੌਲ ਤਣਾਅਪੂਰਣ ਹੋ ਗਿਆ, ਜਦੋਂ ਕਿਸਾਨ ਅੰਦੋਲਨ 'ਚ ਸ਼ਮੂਲੀਅਤ ਕਰਨ ਜਾ ਰਹੇ ਕਿਸਾਨਾਂ 'ਤੇ ਕੁੱਝ ਅਣਪਛਾਤੇ ਨੌਜਾਵਾਨਾਂ ਨੇ ਹਮਲਾ ਕਰ ਦਿੱਤਾ। ਇਸ ਹਾਦਸੇ 'ਚ ਕਈ ਕਿਸਾਨਾਂ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਨੇ ਮੌਕੇ 'ਤੇ ਪਹੁੰਚ ਕੇ ਪੁਲਿਸ ਨੂੰ ਜਾਣਕਾਰੀ ਦਿੱਤੀ। ਜ਼ਖਮੀ ਕਿਸਾਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੁਕੇਰੀਆਂ 'ਚ ਦਾਖਲ ਕਰਵਾਇਆ ਗਿਆ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਥੇ ਇੱਕ ਪਾਸੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨ ਅੰਦੋਲਨ ਕਰ ਰਹੇ ਹਨ, ਉਥੇ ਹੀ ਮੋਦੀ ਸਰਕਾਰ ਅਜਿਹੇ ਹਮਲੇ ਕਰਵਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜੱਥੇਬੰਦੀਆਂ ਮੋਦੀ ਸਰਕਾਰ ਦੀ ਅਜਿਹੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦੇਣਗੀਆਂ। ਕਿਸਾਨਾਂ ਨੇ ਇਸ ਜਾਨਲੇਵਾ ਹਮਲੇ ਦੀ ਨਿਖੇਧੀ ਕੀਤੀ ਹੈ।