ਜਲੰਧਰ ਦੇ ਨੌਜਵਾਨ ਨੇ ਘਰ 'ਚ ਅੱਗ ਲਾ ਕੇ ਕੀਤੀ ਖ਼ੁਦਕੁਸ਼ੀ - ਜਲੰਧਰ ਕ੍ਰਾਇਮ ਨਿਊਜ਼ ਅਪਡੇਟ
🎬 Watch Now: Feature Video
ਜਲੰਧਰ ਦੇ ਲਾਂਬੜਾ ਵਿਖੇ ਇੱਕ ਨੌਜਵਾਨ ਵੱਲੋਂ ਘਰ ਵਿੱਚ ਅੱਗ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰੋਸ਼ਨ ਲਾਲ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਜੀਤਰਾਮ ਨੇ ਦੱਸਿਆ ਕਿ ਉਹ ਆਪਣੇ ਛੋਟੇ ਪੁੱਤਰ ਤੇ ਪਤਨੀ ਨਾਲ ਆਪਣੀ ਧੀ ਦੇ ਸੁਹਰੇ ਘਰ ਗਏ ਸਨ। ਜਦੋਂ ਉਹ ਆਪਣੀ ਧੀ ਦੇ ਘਰ ਪੁੱਜੇ ਤਾਂ ਉਨ੍ਹਾਂ ਨੂੰ ਗੁਆਢੀਆਂ ਨੇ ਫੋਨ ਰਾਹੀਂ ਘਰ ਵਿੱਚ ਅੱਗ ਲੱਗਣ ਦੀ ਜਾਣਕਾਰੀ ਦਿੱਤੀ ਤੇ ਘਰ ਵਿੱਚ ਜਾ ਕੇ ਵੇਖਿਆ ਤਾਂ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਿਾ ਸੀ। ਇਸ ਦੌਰਾਨ ਉਨ੍ਹਾਂ ਨੂੰ ਘਰ ਦੇ ਅੰਦਰ ਰੋਸ਼ਨ ਦੀ ਲਾਸ਼ ਵੀ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਰੋਸ਼ਨ ਦੇ ਦੋ ਵਿਆਹ ਹੋਏ ਸਨ ਤੇ ਦੋਹਾਂ ਪਤਨੀਆਂ ਨਾਲ ਉਸ ਦਾ ਤਲਾਕ ਹੋ ਗਿਆ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਘਟਨਾ ਦੇ ਸਮੇਂ ਉਸ ਨੇ ਸ਼ਰਾਬ ਪੀ ਕੇ ਸਾਰੇ ਘਰ 'ਚ ਅੱਗ ਲਾ ਦਿੱਤੀ ਤੇ ਖ਼ੁਦ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਮੌਕੇ ਉੱਤੇ ਪੁਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।