ਕੇਜਰੀਵਾਲ ਨੇ ਹੁਸ਼ਿਆਰਪੁਰ ’ਚ ਕੀਤੀ ਰੈਲੀ - ਕੇਜਰੀਵਾਲ ਨੇ ਹੁਸ਼ਿਆਰਪੁਰ ’ਚੇ ਕੀਤੀ ਰੈਲੀ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14494543-thumbnail-3x2-hhf.jpg)
ਹੁਸ਼ਿਆਰਪੁਰ: ਕੇਜਰੀਵਾਲੀ ਹੁਸ਼ਿਆਰਪੁਰ ਤੋ ਆਪ ਉਮੀਦਵਾਰ ਬ੍ਰਹਮ ਸ਼ੰਕਰ ਜਿੰਪਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਕੇਜਰੀਵਾਲ ਨੇ ਵੱਖ-ਵੱਖ ਥਾਵਾਂ ਤੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਬ੍ਰਹਮ ਸ਼ੰਕਰ ਜਿੰਪਾ ਨੂੰ ਪਾਈ ਇਕ ਇਕ ਵੋਟ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੂੰ ਪਵੇਗੀ। ਜਿਸ ਨਾਲ ਪੰਜਾਬ ਵਿੱਚ ਇਕ ਇਮਾਨਦਾਰ ਸਰਕਾਰ ਬਣੇਗੀ। ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਪ੍ਰਚਾਰ ਕਰਦਿਆਂ ਵਾਅਦਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪਰਚਾ ਰਾਜ ਖ਼ਤਮ ਕੀਤਾ ਜਾਵੇਗਾ। ਨੌਜਵਾਨਾਂ 'ਤੇ ਕੀਤੇ ਗਏ ਝੂਠੇ ਪਰਚੇ ਰੱਦ ਕੀਤੇ ਜਾਣਗੇ। ਉਨਾਂ ਅੱਗੇ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਹਰ ਘਰ ਵਿੱਚ 7 ਲੱਖ ਰੁਪਏ ਦੀ ਬੱਚਤ ਹੋਵੇਗੀ। ਪੰਜਾਬ ਦੇ ਲੋਕ ਸਿਆਣੇ ਹਨ। ਉਹ ਹੋਰਨਾਂ ਪਾਰਟੀਆਂ ਕੋਲੋਂ 2000-2000 ਰੁਪਏ ਲੈਣ ਤੋਂ ਇਨਕਾਰ ਕਰ ਦਿੰਦੇ ਹਨ।
Last Updated : Feb 3, 2023, 8:16 PM IST