ਤੇਲ ਕੀਮਤਾਂ ਖਿਲਾਫ਼ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਕੱਢੀ ਭੜਾਸ - protest against the central government over rising oil prices
🎬 Watch Now: Feature Video
ਅੰਮ੍ਰਿਤਸਰ: ਦੇਸ਼ ਵਿੱਚ ਮਹਿੰਗਾਈ ਵਧਦੀ ਜਾ ਰਹੀ ਹੈ। ਲਗਾਤਾਰ ਤੇਲ ਕੀਮਤਾਂ ਵਿੱਚ ਵਾਧਾ ਜਾਰੀ ਹੈ ਜਿਸ ਨੂੰ ਲੈਕੇ ਆਮ ਲੋਕਾਂ ਵਿੱਚ ਕੇਂਦਰ ਸਰਕਾਰ ਪ੍ਰਤੀ ਰੋਸ ਦੀ ਲਹਿਰ ਭਖਦੀ ਜਾ ਰਹੀ ( protests against central government against rising oil prices) ਹੈ। ਅੰਮ੍ਰਿਤਸਰ ਵਿਖੇ ਸਰਹੱਦੀ ਪਿੰਡਾਂ ਵਿੱਚ ਮਹਿੰਗਾਈ ਨੂੰ ਲੈਕੇ ਖਾਸ ਕਰ ਵਧ ਰਹੀਆਂ ਤੇਲ ਕੀਮਤਾਂ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਦਾ ਪੁਤਲਾ ਸਾੜ੍ਹਿਆ ਗਿਆ। ਇਸ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਕੇਂਦਰ ਸਰਕਾਰ ਖਿਲਾਫ਼ ਜੰਮਕੇ ਭੜਾਸ ਕੱਢੀ (Kisan Mazdoor Sangharsh Committee protests against central government ) ਹੈ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਵਿੱਚ ਬਣੀ ਨਵੀਂ ਭਗਵੰਤ ਮਾਨ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿਗੜਦੀ ਜਾ ਰਹੀ ਹੈ ਜਿਸ ਕਰਕੇ ਇਸ ਵੱਲ ਧਿਆਨ ਦਿੱਤਾ ਜਾਵੇ। ਇਸ ਮੌਕੇ ਉਨ੍ਹਾਂ ਭ੍ਰਿਸ਼ਟਾਚਾਰ ਅਤੇ ਨਸ਼ੇ ਖਿਲਾਫ਼ 16 ਅਪ੍ਰੈਲ ਨੂੰ ਐਸ ਐਸ ਪੀ ਦਿਹਾਤੀ ਅੰਮ੍ਰਿਤਸਰ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
Last Updated : Feb 3, 2023, 8:21 PM IST