ਸਿਸਟਮ ਨੂੰ ਸੁਧਾਰਨ ਲਈ ਕੁਲਤਾਰ ਸੰਧਵਾ ਨੇ ਇੰਝ ਕੀਤੀ ਇਹ ਅਪੀਲ... - ਵਿਧਾਇਕਾਂ ਅਤੇ ਅਫਸਰਾਂ ਵਿੱਚ ਪੈਦਾ ਹੋ ਰਹੀ ਤਕਰਾਰ
🎬 Watch Now: Feature Video
ਫਰੀਦਕੋਟ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਵਿੱਚ ਆਮ ਆਦਮੀ ਪਾਰਟੀ ਨੇ ਭਾਰੀ ਬਹੁਮਤ ਨਾਲ ਸਰਕਾਰ ਬਣਾਈ ਹੈ। ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਲੋਕ ਪਾਰਟੀ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਗੱਲ ਆਖ ਰਹੇ ਹਨ। ਇਸ ਨੂੰ ਲੈਕੇ ਆਪ ਦੇ ਵਿਧਾਇਕ ਸਰਕਾਰੀ ਅਫਸਰਾਂ ਖਿਲਾਫ਼ ਕਾਰਵਾਈ ਕਰਦੇ ਵਿਖਾਈ ਦੇ ਰਹੇ ਹਨ। ਵਿਧਾਇਕਾਂ ਅਤੇ ਅਫਸਰਾਂ ਵਿੱਚ ਪੈਦਾ ਹੋ ਰਹੀ ਤਕਰਾਰ ਤੋਂ ਬਾਅਦ ਕੋਟਕਪੂਰਾ ਤੋਂ ਆਪ ਵਿਧਾਇਕ ਕੁਲਤਾਰ ਸੰਧਵਾ ਨੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਹੈ। ਸੰਧਵਾ ਨੇ ਕਿਹਾ ਕਿ ਆਮ ਲੋਕਾਂ ਅਤੇ ਮੁਲਾਜ਼ਮਾਂ ਨਾਲ ਮਿਲਕੇ ਹੀ ਸਿਸਟਮ ਨੂੰ ਸੁਧਾਰਿਆ ਜਾ ਸਕਦਾ ਹੈ। ਨਾਲ ਹੀ ਉਨ੍ਹਾਂ ਮੁਲਾਜ਼ਮਾਂ ਨੂੰ ਥੋੜ੍ਹਾ ਸਮਾਂ ਦੇਣ ਦੀ ਮੰਗ ਕੀਤੀ ਹੈ।
Last Updated : Feb 3, 2023, 8:20 PM IST