ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਲਾਭ ਸਿੰਘ ਉੱਗੋਕੇ ਨੇ ਕਹੀਆਂ ਵੱਡੀਆਂ ਗੱਲਾਂ
🎬 Watch Now: Feature Video
ਬਰਨਾਲਾ: ਪੂਰੀ ਦੁਨੀਆ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸਬੰਧ ਵਿਚ ਸ਼ਹੀਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਤੋਂ ਹਲਕਾ ਭਦੌੜ ਤੋਂ ਵਿਧਾਇਕ ਲਾਭ ਸਿੰਘ ਉਗੋਕੇ ਨੇ ਵਿਸ਼ੇਸ਼ ਤੌਰ 'ਤੇ ਪੁੱਜ ਕੇ ਸ਼ਹੀਦ ਭਗਤ ਸਿੰਘ ਨੂੰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਦਿੱਤੀ ਗਈ ਕੁਰਬਾਨੀ ਸਦਕਾ ਹੀ ਸਾਨੂੰ ਆਜ਼ਾਦੀ ਮਾਨਣ ਦਾ ਨਿੱਘ ਮਿਲਿਆ ਹੈ ਇਸ ਲਈ ਸਾਨੂੰ ਹਮੇਸ਼ਾ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਰਕਾਰਾਂ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ ਉਨ੍ਹਾਂ ਨੂੰ ਲੋਕ ਭੁੱਲ ਜਾਂਦੇ ਹਨ। ਉਗੋਕੇ ਨੇ ਨੌਜਵਾਨ ਪੀੜ੍ਹੀ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਨੌਜਵਾਨ ਸਾਡੇ ਦੇਸ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਹ ਨਸ਼ਿਆਂ ਤੋਂ ਦੂਰ ਹੋ ਕੇ ਸ਼ਹੀਦਾਂ ਵੱਲੋਂ ਦੱਸੇ ਹੋਏ ਰਸਤੇ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰੈੱਸ ਕਲੱਬ ਦੇ ਆਗੂਆਂ ਨੇ ਸੰਬੋਧਨ ਕੀਤਾ ਅਤੇ ਕਲੱਬ ਦੇ ਮੈਬਰਾਂ ਨੇ ਵਿਧਾਇਕ ਲਾਭ ਸਿੰਘ ਉੱਗਕੇ ਨੂੰ ਸਨਮਾਨਿਤ ਕੀਤਾ।
Last Updated : Feb 3, 2023, 8:20 PM IST