ਪੁਲਿਸ ਹਿਰਾਸਤ ’ਚ ਵਿਅਕਤੀ ਦੀ ਹੋਈ ਮੌਤ, ਪਰਿਵਾਰ ਨੇ ਕੀਤੀ ਇਨਸਾਫ ਦੀ ਮੰਗ - ਵਿਅਕਤੀ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ
🎬 Watch Now: Feature Video
ਫਾਜ਼ਿਲਕਾ: ਜ਼ਿਲ੍ਹੇ ਚ ਪੁਲਿਸ ਹਿਰਾਸਤ ਚ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ਦੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਕਬਾੜ ਦਾ ਕੰਮ ਕਰਨ ਵਾਲਾ ਕ੍ਰਿਸ਼ਨ ਨਾਂ ਦੇ ਵਿਅਕਤੀ ਨੂੰ ਹਿਰਾਸਤ ਚ ਲਿਆ ਸੀ ਜਿਸ ਤੋਂ ਬਾਅਦ ਉਸ ਨੂੰ ਸਰਕਾਰੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਅਤੇ ਹਸਪਤਾਲ ਵੱਲੋਂ ਰੈਫਰ ਕਰਨ ਤੋਂ ਬਾਅਦ ਉਸਦੀ ਰਸਤੇ ਚ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਦਾ ਇਲਜ਼ਾਮ ਹੈ ਕਿ ਪੁਲਿਸ ਵੱਲੋਂ ਟੌਰਚਰ ਕਰਨ ਦੀ ਵਜ੍ਹਾ ਦੇ ਕਾਰਨ ਹੀ ਕ੍ਰਿਸ਼ਨ ਦੀ ਮੌਤ ਹੋਈ ਹੈ। ਫਿਲਹਾਲ ਪਰਿਵਾਰ ਵੱਲੋਂ ਵੱਡੀ ਗਿਣਤੀ ਵਿੱਚ ਫ਼ਾਜ਼ਿਲਕਾ ਫ਼ਿਰੋਜ਼ਪੁਰ ਰੋਡ ਪੰਜਾਬ ਰਾਜਸਥਾਨ ਹਾਈਵੇ ਜਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਮਾਮਲੇ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਬੋਲਣ ਲਈ ਤਿਆਰ ਨਹੀਂ ਹੈ।
Last Updated : Feb 3, 2023, 8:18 PM IST