ਦਰਦਨਾਕ ਸੜਕ ਹਾਦਸੇ ’ਚ ਸ਼ਖ਼ਸ ਦੀ ਮੌਤ - Man killed in road accident at Chandni Chowk in Patiala
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14909555-942-14909555-1648899228272.jpg)
ਪਟਿਆਲਾ: ਸੂਬੇ ਵਿੱਚ ਸੜਕ ਹਾਦਸੇ ਦਿਨ ਬ ਦਿਨ ਵਧਦੇ ਜਾ ਰਹੇ ਹਨ। ਪਟਿਆਲਾ ਦੇ ਪਿੰਡ ਸਨੇੜਾ ਨੇੜੇ ਸੜਕ ਹਾਦਸੇ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਹੈ। ਸ਼ਹਿਰ ਦੇ ਚਾਂਦਨੀ ਚੌਕ ਵਿੱਚ ਘਟਨਾ ਵਾਪਰੀ ਦੱਸੀ ਜਾ ਰਹੀ ਹੈ। ਇਸ ਘਟਨਾ ਦੀ ਸੂਚਨਾ ਪੁਲਿਸ ਵੀ ਦਿੱਤੀ ਗਈ। ਪੁਲਿਸ ਨੇ ਮੌਕੇ ਉੱਪਰ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨਸ਼ਾ ਕਰਨ ਦਾ ਆਦੀ ਸੀ ਜਿਸ ਕਾਰਨ ਇਹ ਹਾਦਸਾ ਵਾਪਰਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ ਜਿਸਦੇ ਚੱਲਦੇ ਉਹ ਪੈਦਲ ਹੀ ਸੜਕ ਉੱਪਰ ਜਾ ਰਿਹਾ ਹੈ ਅਤੇ ਇਸ ਦੌਰਾਨ ਹੀ ਦਰਦਨਾਕ ਹਾਦਸਾ ਵਾਪਰਿਆ ਹੈ।
Last Updated : Feb 3, 2023, 8:21 PM IST