ਸੀਐੱਮ ਚੰਨੀ ਦੇ ਯੂਪੀ-ਬਿਹਾਰ ਵਾਲੇ ਬਿਆਨ ’ਤੇ ਭੜਕੇ ਮਨੋਜ ਤਿਵਾੜੀ, ਕਿਹਾ... - cm channi up bihar statement
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14484064-102-14484064-1645011828748.jpg)
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਦਿੱਤੇ ਗਏ ਵਿਵਾਦਿਤ ਬਿਆਨ ’ਤੇ ਬੀਜੇਪੀ ਸਾਂਸਦ ਮਨੋਜ ਤਿਵਾੜੀ ਵੱਲੋਂ ਸਖਤ ਸ਼ਬਦਾਂ ਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੀਐੱਮ ਚੰਨੀ ਵੱਲੋਂ ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ ਦੇ ਲੋਕਾਂ ਲਈ ਵਰਤੀ ਗਈ ਭੱਦੀ ਸ਼ਬਦਾਵਲੀ ਸਹਿਣਯੋਗ ਨਹੀਂ ਹੈ। ਸਾਂਸਦ ਮਨੋਜ ਤਿਵਾੜੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੈ ਜਿਸ ਵਿਚ ਪੰਜਾਬੀ ਹਰ ਧਰਮ,ਦੇਸ਼ ਅਤੇ ਸਮਾਜ ਦੇ ਲੋਕਾਂ ਦਾ ਦਿਲੋਂ ਆਦਰ ਕਰਦੇ ਹਨ ਪਰ ਜੇਕਰ ਉਸੇ ਸੂਬੇ ਦਾ ਮੁੱਖ ਮੰਤਰੀ ਅਜਿਹੀ ਸ਼ਬਦਾਵਲੀ ਵਰਤੇ ਤਾਂ ਬਹੁਤ ਹੀ ਮੰਦਭਾਗੀ ਗੱਲ ਹੈ। ਜਿਸ ਤਰ੍ਹਾਂ ਦੀ ਭਾਸ਼ਾ ਸੀਐੱਮ ਚੰਨੀ ਵੱਲੋਂ ਵਰਤੀ ਜਾ ਰਹੀ ਹੈ ਉਸਦੇ ਨਤੀਜੇ ਸਹੀ ਹੋਣਗੇ।
Last Updated : Feb 3, 2023, 8:16 PM IST