ਚੋਣਾਂ ਦੇ ਮੱਦੇਨਜ਼ਰ ਮਾਨਸਾ ਸ਼ਹਿਰ ’ਚ ਕੱਢਿਆ ਗਿਆ ਫਲੈਗ ਮਾਰਚ - ਪੁਲਿਸ ਵੱਲੋਂ ਫਲੈਗ ਮਾਰਚ
🎬 Watch Now: Feature Video
ਮਾਨਸਾ: ਪੰਜਾਬ ਵਿਧਾਨਸਭਾ ਚੋਣਾਂ 2022 ਨੂੰ ਕੁਝ ਹੀ ਸਮਾਂ ਰਹਿ ਗਿਆ ਹੈ ਜਿਸ ਦੇ ਚੱਲਦੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪ੍ਰਸ਼ਾਸਨ ਵੱਲੋਂ ਵੀ ਵੋਟਿੰਗ ਨੂੰ ਲੈ ਕੇ ਆਪਣੇ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੇ ਚੱਲਦੇ ਮਾਨਸਾ ਸ਼ਹਿਰ ਵਿਖੇ ਪੁਲਿਸ ਵੱਲੋਂ ਫਲੈਗ ਮਾਰਚ ਕੀਤਾ ਗਿਆ। ਇਸ ਫਲੈਗ ਮਾਰਚ ਨੂੰ ਲੈ ਕੇ ਐਸਐਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਹੀ ਫਲੈਗ ਮਾਰਚ ਕੀਤਾ ਗਿਆ ਹੈ। ਜਿਸਦੇ ਵਿਚ ਲੋਕਾਂ ਨੂੰ ਸੰਦੇਸ਼ ਦਿੱਤਾ ਗਿਆ ਹੈ ਕਿ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਇਸਤੇਮਾਲ ਕਰਨ। ਇਸ ਫਲੈਗ ਮਾਰਚ ਦੇ ਵਿੱਚ ਪੈਰਾ ਮਿਲਟਰੀ ਫੋਰਸ ਦੇ ਜਵਾਨਾਂ ਨੇ ਵੀ ਹਿੱਸਾ ਲਿਆ। ਨਾਲ ਹੀ ਐੱਸਐੱਸਪੀ ਨੇ ਦੱਸਿਆ ਕਿ ਹੁਣ ਤੱਕ ਮਾਨਸਾ ਜ਼ਿਲ੍ਹੇ ਦੇ ਵਿੱਚ 98 ਫੀਸਦੀ ਅਸਲਾ ਜਮ੍ਹਾਂ ਹੋ ਚੁੱਕਿਆ ਹੈ।
Last Updated : Feb 3, 2023, 8:11 PM IST