ਬਾਦਲਾਂ ਨੂੰ ਲੈਕੇ ਐੱਸਜੀਪੀਸੀ ਮੈਂਬਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੀਤੀ ਇਹ ਮੰਗ - ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਹਾਰ
🎬 Watch Now: Feature Video
ਅੰਮ੍ਰਿਤਸਰ: ਵਿਧਾਨ ਸਭਾ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਹਾਰ ਤੋਂ ਬਾਅਦ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਕਾਲੀ ਦਲ ਦੀ ਹਾਰ ਦੇ ਬਿਆਨ ਤੋਂ ਬਾਅਦ ਲਗਾਤਾਰ ਸਿਆਸਤ ਗਰਮਾਉਣੀ ਹੋਈ ਨਜ਼ਰ ਆ ਰਹੀ ਹੈ। ਇੱਕ ਵਾਰ ਫਿਰ ਐੱਸਜੀਪੀਸੀ ਦੇ ਮੈਂਬਰ ਭਾਈ ਅਮਰੀਕ ਸਿੰਘ ਸ਼ਾਹਪੁਰ ਵੱਲੋਂ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਕ ਮੰਗ ਪੱਤਰ ਦਿੱਤਾ ਗਿਆ ਹੈ। ਇਸ ਦੌਰਾਨ ਐਸਜੀਪੀਸੀ ਢੀਂਡਸਾ ਗਰੁੱਪ ਦੇ ਮੈਂਬਰ ਅਮਰੀਕ ਸਿੰਘ ਸ਼ਾਹਪੁਰ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜੋ ਬਿਆਨ ਦਿੱਤਾ ਗਿਆ ਸੀ ਕਿ ਅਕਾਲੀ ਦਲ ਦਾ ਖ਼ਤਮ ਹੋਣਾ ਦੇਸ਼ ਲਈ ਘਾਤਕ ਹੋ ਸਕਦਾ ਇਸ ’ਤੇ ਮੰਥਨ ਵੀ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਜੋ ਬਰਗਾੜੀ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਹੀਂ ਮਿਲੀਆਂ। ਉਸ ’ਤੇ ਜਥੇਦਾਰ ਸਾਹਿਬ ਵੀ ਆਪਣਾ ਬਿਆਨ ਸਪੱਸ਼ਟ ਕਰਨ। ਇਸ ਦੇ ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲਿਆ ਫ਼ਖ਼ਰ ਏ ਕੌਮ ਐਵਾਰਡ ਵੀ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਦਾ ਕਾਰਨ ਹੀ ਬਾਦਲ ਪਰਿਵਾਰ ਹੈ।
Last Updated : Feb 3, 2023, 8:21 PM IST