ਸ਼ਰਾਰਤੀ ਅਨਸਰਾਂ ਵਲੋਂ ਮੁਸਲਿਮ ਡਾਕਟਰ ਦੀ ਦੁਕਾਨ ਨੂੰ ਬਣਾਇਆ ਨਿਸ਼ਾਨਾ
ਹੁਸ਼ਿਆਰਪੁਰ: ਟਾਂਡਾ ਚ ਵਾਪਰੇ ਗਊ ਹੱਤਿਆ ਕਾਂਡ ਅਤੇ ਗੜ੍ਹਸ਼ੰਕਰ ਦੇ ਪਿੰਡਾਂ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਵੱਖ-ਵੱਖ ਹਿੰਦੂ ਸੰਗਠਨਾਂ ਵਲੋਂ ਹੁਸ਼ਿਆਰਪੁਰ 'ਚ ਬੰਦ ਦਾ ਸੱਦਾ ਦਿੱਤਾ ਗਿਆ ਸੀ। ਇਸ ਦੌਰਾਨ ਸੰਗਠਨਾਂ 'ਚ ਸ਼ਾਮਿਲ ਕੁਝ ਸ਼ਰਾਰਤੀ ਅਨਸਰਾਂ ਵਲੋਂ ਸਥਾਨਕ ਪ੍ਰਭਾਤ ਚੌਕ 'ਚ ਮੁਸਲਿਮ ਡਾਕਟਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਉਸ 'ਤੇ ਹਮਲਾ ਕਰਕੇ ਉਸਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ ਸੀ ਤੇ ਕਲੀਨਿਕ ਦੀ ਵੀ ਭੰਨਤੋੜ ਕੀਤੀ ਸੀ। ਇਸ ਤੋਂ ਬਾਅਦ ਮੁਸਲਿਮ ਭਾਈਚਾਰੇ 'ਚ ਕਾਫੀ ਰੋਸ ਕਾਰਨ ਪੁਲਿਸ ਵਲੋਂ 5 ਹਿੰਦੂ ਆਗੂਆਂ 'ਤੇ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਸਿੱਖ ਮੁਸਲਿਮ ਦਲਿਤ ਇਸਾਈ ਸਾਂਝਾ ਫਰੰਟ ਵਲੋਂ ਰੋਸ ਪ੍ਰਦਰਸ਼ਨ ਕਰਦਿਆਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਨੂੰ 72 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਸੀ। ਉਨ੍ਹਾਂ ਦਾ ਕਹਿਣਾ ਜੇ ਮੁਲਜ਼ਮ ਨਹੀਂ ਫੜੇ ਜਾਂਦੇ ਤਾਂ ਉਹ ਵੱਡਾ ਸੰਘਰਸ਼ ਕਰਨਗੇ।
Last Updated : Feb 3, 2023, 8:20 PM IST