'ਆਪ' ਦੇ ਨਵੇਂ ਵਿਧਾਇਕ ਦਾ ਸਕੂਲਾਂ ਪ੍ਰਬੰਧਕਾਂ ਨੂੰ ਅਲਟੀਮੇਟਮ, ਕਿਹਾ... - MLA Naresh Kataria
🎬 Watch Now: Feature Video
ਫਿਰੋਜ਼ਪੁਰ: ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਪ ਦੀ ਨਵੀਂ ਬਣਨ ਵਾਲੀ ਸਰਕਾਰ ਐਕਸ਼ਨ ਮੋਡ ਵਿੱਚ ਵਿਖਾਈ ਦੇ ਰਹੀ ਹੈ। ਫਿਰੋਜ਼ਪੁਰ ਦੇ ਵਿਧਾਨਸਭਾ ਹਲਕਾ ਜ਼ੀਰਾ ਦੇ ਨਵੇ ਬਣੇ ਆਪ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਹਲਕੇ ਦੇ ਸਕੂਲ ਵਿੱਚ ਰੇਡ ਕੀਤੀ ਹੈ। ਇਸ ਕਾਰਵਾਈ ਦੌਰਾਨ ਉਨ੍ਹਾਂ ਸਕੂਲਾਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਦਾ ਜਾਇਜ਼ਾ ਲਿਆ ਹੈ। ਸਕੂਲਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਵਿਧਾਇਕ ਨੇ ਸਕੂਲ ਪ੍ਰਬੰਧਕਾਂ ਨੂੰ ਆਪਣੀਆਂ ਊਣਤਾਈਆਂ ਸੁਧਾਰਨ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ 8 ਦਿਨ ਦਾ ਅਲਟੀਮੇਟਮ ਦਿੱਤਾ ਹੈ ਅਤੇ ਕਿਹਾ ਹੈ ਕਿ ਜੇ ਇਸ ਫਿਰ ਸੁਧਾਰ ਨਾ ਹੋਇਆ ਤਾਂ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਵੀ ਸਕੂਲ ਪ੍ਰਸ਼ਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ ਤਾਂ ਕਿ ਉਨ੍ਹਾਂ ਦਾ ਚੰਗਾ ਭਵਿੱਖ ਬਣ ਸਕੇ।
Last Updated : Feb 3, 2023, 8:19 PM IST