ਹੋਲੀ ਦੇ ਤਿਉਹਾਰ ਨੂੰ ਲੈਕੇ ਬਾਜ਼ਾਰਾਂ ਵਿੱਚ ਰੌਣਕ - ਹੋਲੀ ਦੇ ਤਿਉਹਾਰ ਨੂੰ ਲੈਕੇ ਬਾਜ਼ਾਰਾਂ ਵਿੱਚ ਰੌਣਕ
🎬 Watch Now: Feature Video
ਹੁਸ਼ਿਆਰਪੁਰ: ਦੇਸ਼ ਵਿਦੇਸ਼ ਦੇ ਵਿਚ ਹੋਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਲੈ ਕੇ ਜਿੱਥੇ ਬਾਜ਼ਾਰਾਂ ਵਿੱਚ ਰੌਣਕ ਦੇਖਣ ਨੂੰ ਮਿਲਦੀ ਹੈ। ਉੱਥੇ ਹੀ ਲੋਕ ਹੋਲੀ ਦੇ ਤਿਉਹਾਰ ਨੂੰ ਮਨਾਉਣ ਲਈ ਦੁਕਾਨਾਂ ਅਤੇ ਰੰਗਾਂ ਦੀ ਖਰੀਦ ਕਰਦੇ ਹਨ। ਹੋਲੀ ਦੇ ਦੇ ਦਿਨ ਲੋਕ ਕਈ ਥਾਵਾਂ ’ਤੇ ਫੁੱਲਾਂ ਦੀ ਹੋਲੀ ਅਤੇ ਕਈ ਥਾਂਵਾਂ ’ਤੇ ਰੰਗਾਂ ਦੀ ਹੋਲੀ ਨਾਲ ਤਿਉਹਾਰ ਨੂੰ ਮਨਾਉਂਦੇ ਹਨ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹੋਲੀ ਦਾ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ਵਿੱਚ ਰੌਣਕ ਦੇਖਣ ਨੂੰ ਮਿਲ ਰਹੀ ਹੈ। ਜਿਸ ਕਾਰਨ ਦੁਕਾਨਦਾਰਾਂ ਦੇ ਚਿਹਰੇ ਤੇ ਰੌਣਕ ਦੇਖਣ ਨੂੰ ਮਿਲ ਰਹੀ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਹੋਲੀ ਦੇ ਤਿਉਹਾਰ ਦੇ ਦਿਨ ਆਪਣੀ ਸਿਹਤ ਨੂੰ ਮੁੱਖ ਰੱਖਦੇ ਹੋਏ ਹਲਕੇ ਰੰਗ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
Last Updated : Feb 3, 2023, 8:19 PM IST