2 ਕਾਰਾਂ ਦੀ ਟੱਕਰ ਵਿਚਾਲੇ 1 ਮੌਤ, 5 ਜ਼ਖ਼ਮੀ - ਇੱਕ ਵਿਅਕਤੀ ਦੀ ਮੌਤ
🎬 Watch Now: Feature Video
ਫ਼ਿਰੋਜ਼ਪੁਰ: ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੀ ਸੜਕ ਹਾਦਸਿਆਂ (road accidents) ਦੀ ਗਿਣਤੀ ਰੁਕਣ ਦਾ ਨਾਮ ਨਹੀਂ ਲੈ ਰਹੀ। ਇਸ ਗਿਣਤੀ ਵਿੱਚ ਉਸ ਸਮੇਂ ਇੱਕ ਹੋਰ ਵਾਧਾ ਹੋਇਆ ਜਦੋਂ ਜ਼ਿਲ੍ਹੇ ਦੇ ਪਿੰਡ ਖੋਸਾ ਦਲ ਸਿੰਘ (Village Khosa Dal Singh of the district) ਦੇ ਨੇੜੇ ਦੋ ਕਾਰਾਂ ਵਿੱਚ ਭਿਆਨਕ ਟੱਕਰ ਹੋ ਗਏ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ (Death of a person) ਹੋ ਗਈ, ਜਦਕਿ 5 ਲੋਕ ਜ਼ਖ਼ਮੀ ਹੋ ਗਏ। ਮੌਕੇ ‘ਤੇ ਮੌਜੂਦ ਲੋਕਾਂ ਵੱਲੋਂ ਜ਼ਖ਼ਮੀਆਂ ਨੂੰ ਇਲਾਜ ਲਈ ਸ਼ਹਿਰ ਦੇ ਸਿਵਲ ਹਸਪਤਾਲ (Civil Hospital) ਵਿੱਚ ਭਰਤੀ ਕਰਵਾਇਆ ਗਇਆ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਏ.ਐੱਸ.ਐਈ. ਸੁਖਚੈਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਕੇ ਲਾਸ਼ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ ਹੈ।
Last Updated : Feb 3, 2023, 8:20 PM IST