2 ਨਸ਼ਾ ਤਸਕਰ ਹੈਰੋਇਨ ਅਤੇ ਡਰੱਗ ਮਨੀ ਸਮੇਤ ਗ੍ਰਿਫਤਾਰ - The business of supplying heroin
🎬 Watch Now: Feature Video
ਥਾਣਾ ਗੁਰੂਹਰਸਹਾਏ ਦੀ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ 2 ਨਸ਼ਾ ਤਸਕਰਾਂ ਨੂੰ 27 ਗ੍ਰਾਮ ਹੈਰੋਇਨ 1,25000 ਰੁਪਏ ਦੀ ਡਰੱਗ ਮਨੀ ਅਤੇ ਇਕ ਸਵਿਫਟ ਕਾਰ ਦੇ ਨਾਲ ਗ੍ਰਿਫਤਾਰ ਕਰਨ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਰਵੀ ਕੁਮਾਰ ਯਾਦਵ ਨੇ ਦੱਸਿਆ ਕਿ ਏਐਸਆਈ ਗੁਰਮੇਜ ਸਿੰਘ ਪੁਲਿਸ ਪਾਰਟੀ ਨਾਲ ਗਸ਼ਤ ਉਤੇ ਚੈਕਿੰਗ ਅਤੇ ਸ਼ੱਕੀ ਪੁਰਸ਼ਾਂ ਦੇ ਸਬੰਧ ਵਿੱਚ ਬੱਸ ਅੱਡਾ ਜੀਵਾਂ ਅਰਾਈਂ ਦੇ ਪਾਸ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਸੀ ਕਿ ਆਰੋਪੀ ਜੋ ਹੈਰੋਇਨ ਸਪਲਾਈ ਕਰਨ ਦਾ ਧੰਦਾ ਕਰਦੇ ਹਨ। ਸਵਾਰ ਹੋ ਕੇ ਆਪਣੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਦੇ ਹੋਏ ਟਿਲੂ ਅਰਾਈਂ ਤੋਂ ਵਾਇਆ ਪੰਜੇ ਕੇ ਉਤਾਡ਼ ਸਾਈਡ ਨੂੰ ਆ ਰਹੇ ਹਨ।
Last Updated : Feb 3, 2023, 8:31 PM IST