ਅੰਮ੍ਰਿਤਸਰ 'ਚ 10 ਕਿੱਲੋ ਅਫੀਮ ਸਮੇਤ 2 ਤਸਕਰ ਗ੍ਰਿਫ਼ਤਾਰ, ਮਨੀਪੁਰ ਤੋਂ ਲਿਆ ਕੇ ਪੰਜਾਬ 'ਚ ਅਫੀਮ ਤਸਕਰੀ ਕਰਦੇ ਸਨ ਮੁਲਜ਼ਮ - ਅੰਮ੍ਰਿਤਸਰ ਕ੍ਰਾਈਮ ਨਿਊਜ਼
🎬 Watch Now: Feature Video
Published : Jan 2, 2024, 6:47 AM IST
ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਨੂੰ ਵੱਡਾ ਝਟਕਾ ਦਿੰਦੇ ਹੋਏ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੋ ਤਸਕਰਾਂ ਨੂੰ 10 ਕਿੱਲੋ ਅਫੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮ ਮਨੀਪੁਰ ਤੋਂ ਅਫੀਮ ਲਿਆ ਕੇ ਪੰਜਾਬ ਵਿੱਚ ਵੇਚਦੇ ਸਨ। ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਇਸਤੇਮਾਲ ਕੀਤੀ ਜਾ ਰਹੀ ਗੱਡੀ ਸਵਿੱਫਟ ਨੂੰ ਵੀ ਪੁਲਿਸ ਨੇ ਜਬਤ ਕਰ ਲਿਆ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਬੈਕਵਰਡ ਅਤੇ ਫਾਰਵਰਡ ਸਬੰਧਾਂ ਦੀ ਜਾਂਚ ਤੋਂ ਇਲਾਵਾ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੀ ਗਈ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਦੀ ਜਾਇਦਾਦ ਵੀ ਜ਼ਬਤ ਕਰਨ ਲਈ ਚਾਰਾਜੋਈ ਕੀਤੀ ਜਾ ਰਹੀ ਹੈ।