ਸਵਾਲਾਂ ਵਿੱਚ ਫਿਰੋਜ਼ਪਰ ਦੀ ਕੇਂਦਰੀ ਜੇਲ੍ਹ, ਤਲਾਸ਼ੀ ਦੌਰਾਨ 7 ਮੋਬਾਇਲ ਫੋਨ ਬਰਾਮਦ - ਤਲਾਸ਼ੀ ਦੌਰਾਨ 7 ਮੋਬਾਇਲ ਫੋਨ ਬਰਾਮਦ
🎬 Watch Now: Feature Video
ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੀ ਸੁਰੱਖਿਆ ਮੁੜ ਸਵਾਲਾਂ ਵਿੱਚ ਆ ਗਈ ਹੈ। ਦੱਸ ਦਈਏ ਕਿ ਕੇਂਦਰੀ ਜੇਲ੍ਹ ਵਿੱਚ ਤਲਾਸ਼ੀ ਦੌਰਾਨ 7 ਮੋਬਾਇਲ ਫੋਨ ਬਰਾਮਦ ਹੋਏ ਹਨ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਐਸਐਚਓ ਮੋਹਿਤ ਧਵਨ ਨੇ ਦੱਸਿਆ ਕਿ ਸੱਤ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਨਾਲ ਹੀ ਉਨ੍ਹਾਂ ਨੇ ਵੀ ਦੱਸਿਆ ਕਿ ਬਰਾਮਦ ਕੀਤੇ ਮੋਬਾਇਲਾਂ ਫੋਨਾਂ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ। ਬੇਸ਼ੱਕ ਅਧਿਕਾਰੀਆਂ ਵੱਲੋਂ ਕਾਰਵਾਈ ਕਰਨ ਦੀ ਗੱਲ ਆਖੀ ਜਾ ਰਹੀ ਹੈ ਪਰ ਇਸ ਤਰ੍ਹਾਂ ਦੇ ਮਾਮਲੇ ਪੁਲਿਸ ਪ੍ਰਸ਼ਾਸਨ ਦੀ ਸੁਰੱਖਿਆ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਕੇ ਖੜਾ ਕਰ ਦਿੱਤਾ ਹੈ।
Last Updated : Feb 3, 2023, 8:31 PM IST