ਖੇਮਕਰਨ ਵਿਧਾਨ ਸਭਾ ਹਲਕੇ ਦੇ ਇਸ ਵਿੱਚ ਨਸ਼ਿਆਂ ਦੇ ਖਾਤਮੇ ਲਈ ਕਮੇਟੀ ਗਠਿਤ - Tarn taran news
🎬 Watch Now: Feature Video
ਤਰਨਤਾਰਨ ਦੇ ਖੇਮਕਰਨ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਪੂਨੀਆ ਦੇ ਵਸਨੀਕਾਂ ਦੀ ਹੰਗਾਮੀ ਮੀਟਿੰਗ ਹੋਈ। ਇਸ ਵਿੱਚ ਐਂਟੀ ਡਰੱਗ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਮਾਸਟਰ ਸਤਨਾਮ ਸਿੰਘ ਮਨਾਵਾਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਨਸ਼ਿਆਂ ਦੇ ਵੱਗ ਰਹੇ ਛੇਵੇਂ ਦਰਿਆ ਨੂੰ ਠੱਲ੍ਹ ਪਾਉਣ ਲਈ ਇਕ ਕਮੇਟੀ ਗਠਿਤ ਕੀਤੀ ਗਈ। ਇਸ ਮੌਕੇ ਸੰਬੋਧਿਤ ਕਰਦਿਆਂ ਹੋਇਆਂ ਹੋਏ ਪੰਜਾਬ ਪ੍ਰਧਾਨ ਸਤਨਾਮ ਸਿੰਘ ਮਨਾਵਾਂ ਨੇ ਕਿਹਾ ਕਿ ਇਹ ਕਮੇਟੀ ਐਂਟੀ ਡਰਗ ਐਸੋਸੀਏਸ਼ਨ ਪੰਜਾਬ ਦੀ ਰਹਿਨੁਮਾਈ ਹੇਠ ਕੰਮ ਕਰੇਗੀ ਅਤੇ ਪ੍ਰਸ਼ਾਸਨ ਦਾ ਸਾਥ ਦਿੰਦਿਆਂ ਹੋਇਆਂ ਪਿੰਡ ਵਿੱਚ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰ ਨਸ਼ਿਆਂ ਦਾ ਕਾਰੋਬਾਰ ਦਿਨੋਂ ਦਿਨ ਵਧਾ ਰਹੇ ਹਨ ਅਤੇ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਜਿਸ ਕਾਰਨ ਨੌਜਵਾਨ ਪੀੜ੍ਹੀ ਭਰੀ ਜਵਾਨੀ ਵਿਚ ਨਸ਼ਿਆਂ ਦੇ ਦਲਦਲ ਵਿਚ ਫੱਸ ਕੇ ਮੌਤ ਦੇ ਮੂੰਹ ਵਿਚ ਜਾ ਰਹੀ ਹੈ ਅਤੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੋ ਰਿਹਾ ਹੈ।
Last Updated : Feb 3, 2023, 8:33 PM IST