ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ,ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸੇ - ਗੈਸ ਲੀਕ ਕਾਰਨ ਲੱਗੀ ਅੱਗ
🎬 Watch Now: Feature Video
Published : Jan 7, 2024, 7:03 AM IST
ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਭੈਣੀ ਮੱਸਾ 'ਚ ਗੈਸ ਲੀਕ ਹੋਣ ਨਾਲ ਘਰ ਨੂੰ ਅੱਗ ਲੱਗੀ ਗਈ। ਜਿਸ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਮੈਂਬਰ ਬੁਰੀ ਤਰ੍ਹਾਂ ਝੁਲਸ ਗਏ। ਇਸ ਹਾਦਸੇ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰਘਵੀਰ ਸਿੰਘ ਵਾਸੀ ਭੈਣੀ ਮੱਸਾ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਸ਼ਾਮ ਨੂੰ ਉਸ ਦੀਆਂ ਦੋਵੇਂ ਲੜਕੀਆਂ ਗੁਰਪ੍ਰੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਚਾਹ ਬਣਾਉਣ ਲਈ ਜਦੋਂ ਮਾਚਿਸ ਨਾਲ ਗੈਸ ਸਟੋਵ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਗੈਸ ਲੀਕ ਹੋਣ ਕਾਰਨ ਉਨ੍ਹਾਂ ਦੇ ਘਰ ਨੂੰ ਅੱਗ ਲੱਗ ਗਈ। ਜਿਸ ਵਿੱਚ ਉਸ ਦੀਆਂ ਦੋਵੇਂ ਧੀਆਂ ਅਤੇ ਉਹ ਖੁਦ ਬੁਰੀ ਤਰ੍ਹਾਂ ਝੁਲਸ ਗਏ ਅਤੇ ਉਨ੍ਹਾਂ ਦੇ ਘਰ ਦਾ ਸਾਰਾ ਸਮਾਨ ਸੜ੍ਹ ਕੇ ਸੁਆਹ ਹੋ ਗਿਆ। ਰਘਵੀਰ ਸਿੰਘ ਨੇ ਦੱਸਿਆ ਕਿ ਧਮਾਕਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਉਨ੍ਹਾਂ ਦੇ ਘਰ ਦੀਆਂ ਕੰਧਾਂ ਵੀ ਢਹਿ ਗਈਆਂ। ਇਸ ਦੇ ਚੱਲਦਿਆਂ ਪੀੜਤ ਨੇ ਸਮਾਜ ਸੇਵੀਆਂ ਤੋਂ ਮਦਦ ਦੀ ਗੁਹਾਰ ਲਗਾਈ ਹੈ। ਦੱਸ ਦਈਏ ਕਿ ਰਘਵੀਰ ਗਰੀਬ ਪਰਿਵਾਰ ਨਾਲ ਸੰਬੰਧ ਰੱਖਦਾ ਹੈ ਅਤੇ ਉਹ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਰਿਹਾ ਹੈ।