ਧੁੰਦ ਦਾ ਕਹਿਰ ਜਾਰੀ, ਮੋਗਾ 'ਚ ਵਾਪਰਿਆ ਵੱਡਾ ਹਾਦਸਾ, ਟਰੈਕਟਰ ਟਰਾਲੀ ਅਤੇ ਕਈ ਵਾਹਨਾਂ ਦੀ ਹੋਈ ਟੱਕਰ - ਕੋਟਕਪੂਰਾ ਬਾਈਪਾਸ ਪੁਲ ਤੇ ਰੇਤ ਨਾਲ ਭਰੀ ਟਰੈਕਟਰ ਟਰਾਲੀ
🎬 Watch Now: Feature Video


Published : Dec 26, 2023, 5:32 PM IST
ਮੋਗਾ : ਇਹਨੀਂ ਦਿਨੀਂ ਉੱਤਰੀ ਭਾਰਤ ਵਿੱਚ ਪੈ ਰਹੀ ਕੜਾਕੇ ਦੀ ਠੰਡ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿਥੇ ਪੰਜਾਬ ਵਿੱਚ ਵੱਖ ਵੱਖ ਥਾਵਾਂ ਉੱਤੇ ਸੰਘਣੀ ਧੁੰਦ ਦਾ ਕਹਿਰ ਹੈ। ਉਥੇ ਹੀ ਕਈ ਹਾਦਸੇ ਵੀ ਵਾਪਰ ਰਹੇ ਹਨ।ਇਸ ਹੀ ਤਰ੍ਹਾਂ ਧੁੰਦ ਦਾ ਕਹਿਰ ਮੋਗਾ ਵਿਖੇ ਵੀ ਦੇਖਣ ਨੂੰ ਮਿਲਿਆ। ਜਿਥੇ ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਆਪਸ ਵਿੱਚ ਟੱਕਰ ਹੋ ਗਈ। ਇਥੇ ਕੋਟਕਪੂਰਾ ਬਾਈਪਾਸ ਪੁਲ 'ਤੇ ਰੇਤ ਨਾਲ ਭਰੀ ਟਰੈਕਟਰ ਟਰਾਲੀ ਪੁਲ ਦੇ ਉਪਰੋਂ ਲੰਘ ਰਹੀ ਸੀ ਤਾਂ ਪਿੱਛੇ ਤੋਂ ਆ ਰਹੀ ਘੋੜਾ ਟਰਾਲੀ ਨਾਲ ਟਕਰਾ ਗਈ, ਟੱਕਰ ਲੱਗਣ ਕਾਰਨ ਟਰੈਕਟਰ ਚਾਲਕ ਛਾਲ ਮਾਰ ਕੇ ਪੁਲ ਤੋਂ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਟਰੈਕਟਰ ਚਾਲਕ ਨੂੰ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਘੋੜਾ ਟਰਾਲੀ ਦਾ ਡਰਾਈਵਰ ਵਾਲ-ਵਾਲ ਬਚ ਗਿਆ। ਪਰ ਕੰਡਕਟਰ ਟਰਾਲੀ ਦੇ ਕੈਬਿਨ ਵਿੱਚ ਬੁਰੀ ਤਰ੍ਹਾਂ ਫਸ ਗਿਆ ਸੀ ਅਤੇ ਬੜੀ ਮੁਸ਼ਕਲ ਨਾਲ ਉਸ ਨੂੰ ਬਾਹਰ ਕੱਢਿਆ ਗਿਆ। ਉਸ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਲਿਜਾਇਆ ਗਿਆ।