ਲੁਟੇਰਿਆਂ ਦੇ ਹੌਂਸਲੇ ਬੁਲੰਦ,ਤਰਨਤਾਰਨ ਵਿਖੇ ਦਿਨ ਦਿਹਾੜੇ ਪੈਟਰੋਲ ਪੰਪ ਮਾਲਿਕ ਨੂੰ ਗੋਲੀ ਮਾਰ ਕੇ ਕੀਤੀ ਲੱਖਾਂ ਦੀ ਲੁੱਟ
🎬 Watch Now: Feature Video
Published : Jan 5, 2024, 10:26 AM IST
ਤਰਨਤਾਰਨ: ਸੂਬੇ ਵਿੱਚ ਵੱਧ ਰਹੇ ਬਦਮਾਸ਼ਾਂ ਦੇ ਬੁਲੰਦ ਹੌਂਸਲੇ ਸ਼ਰੇਆਮ ਕਾਨੂੰਨ ਵਿਵਸਥਾ ਉੱਤੇ ਸਵਾਲੀਆ ਨਿਸ਼ਾਨ ਲੈ ਰਹੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਤਰਨਤਾਰਨ ਦੇ ਜੰਡਿਆਲਾ ਰੋਡ ਤੋਂ ਜਿਥੇ ਦਿਨ ਦਿਹਾੜੇ ਦਰਜਨਾਂ ਲੁਟੇਰਿਆਂ ਨੇ ਇੱਕ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਇਆ ਅਤੇ ਪੰਪ ਦੇ ਮਾਲਕ ਨੂੰ ਗੋਲੀ ਮਾਰ ਕੇ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ। ਜਖਮੀ ਹੋਏ ਪੰਪ ਮਾਲਕ ਨੂੰ ਤਰਨਤਾਰਨ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਪਿੰਡ ਕੱਦ ਗਿੱਲ ਵਿਖੇ ਮੌਜੂਦ ਪੈਟਰੋਲ ਪੰਪ ਉੱਪਰ ਕਰੀਬ ਅੱਧੀ ਦਰਜਨ ਹਥਿਆਰਬੰਦ ਲੁਟੇਰਿਆਂ ਵੱਲੋਂ ਦਸਤਕ ਦਿੱਤੀ ਗਈ, ਜਿਸ ਦੌਰਾਨ ਮੌਕੇ ’ਤੇ ਮੌਜੂਦ ਪੰਪ ਮਾਲਕ ਸ਼ਾਮੇ ਸ਼ਾਹ( ਸ਼ਾਮ ਅਗਰਵਾਲ ) ਨੂੰ ਗੋਲ਼ੀ ਮਾਰ ਦੇ ਹੋਏ ਕੈਸ਼ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ।ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਹੈ। ਪੁਲਿਸ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ,ਪੁਲਿਸ ਨੇ ਮੌਕੇ 'ਤੇ ਜਾਂਚ ਸ਼ੁਰੂ ਕਰਦਿਆਂ ਭਰੋਸਾ ਦਿੱਤਾ ਕਿ ਲੁਟੇਰਿਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ।