ਸ਼ੱਕੀ ਹਾਲਾਤਾਂ 'ਚ ਪ੍ਰਵਾਸੀ ਪਤੀ-ਪਤਨੀ ਨੇ ਲਿਆ ਫਾਹਾ - Jalandhar news
🎬 Watch Now: Feature Video
ਜਲੰਧਰ ਦੇ ਥਾਣਾ ਮਕਸੂਦਾ ਅਧੀਨ ਪੈਂਦੇ ਹਰਗੋਵਿੰਦ ਨਗਰ 'ਚ ਸ਼ੱਕੀ ਹਾਲਾਤਾਂ 'ਚ ਪ੍ਰਵਾਸੀ ਪਰਿਵਾਰ ਦੇ ਪਤੀ-ਪਤਨੀ ਨੇ ਫਾਹਾ ਲੈ ਕੇ ਖੁਦਕੁਸ਼ੀ (husband and wife commit suicide) ਕਰ ਲਈ। ਮ੍ਰਿਤਕਾਂ ਦੀ ਪਛਾਣ ਨੀਰਜ ਅਤੇ ਪੂਜਾ ਵਜੋਂ ਹੋਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਸਪੀਡੀ ਸਰਬਜੀਤ ਸਿੰਘ ਬਾਹੀਆ ਨੇ ਦੱਸਿਆ ਕਿ ਮ੍ਰਿਤਕ ਦੇ ਰਿਸ਼ਤੇਦਾਰ ਹਰਿੰਦਰ ਨੇ ਦੱਸਿਆ ਕਿ ਜਦੋਂ ਉਸ ਨੇ ਸਕਾਈਲਾਈਟ ਦੀ ਜਾਲੀ ਤੋੜ ਕੇ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਦੋਵਾਂ ਨੇ ਖੁਦਕੁਸ਼ੀ ਕਰ ਲਈ (Jalandhar suicide case) ਹੈ। ਕਮਰੇ ਅੰਦਰ ਨੀਰਜ ਦੀ ਲਾਸ਼ ਲਟਕ ਰਹੀ ਸੀ ਅਤੇ ਪੂਜਾ ਦੀ ਲਾਸ਼ ਬੈੱਡ 'ਤੇ ਪਈ ਸੀ। ਪਤਾ ਲੱਗਾ ਹੈ ਕਿ ਦੋਵਾਂ ਦਾ ਕਰੀਬ 6 ਸਾਲ ਪਹਿਲਾਂ ਲਵ ਮੈਰਿਜ ਹੋਈ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਮ੍ਰਿਤਕ ਪਤੀ-ਪਤਨੀ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਹੈ। ਉਨ੍ਹਾਂ ਮੁਤਾਬਕ ਦੋਹਾਂ ਮ੍ਰਿਤਕਾਂ ਨੇ 2016 ਵਿੱਚ ਲਵ ਮੈਰਿਜ ਕਰਵਾਈ ਸੀ ਅਤੇ ਉਸ ਤੋਂ ਬਾਅਦ ਜਲੰਧਰ ਵਿਖੇ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸੀ।
Last Updated : Feb 3, 2023, 8:34 PM IST