ਹੈਰੋਇਨ ਸਮੇਤ ਇੱਕ ਵਿਅਕਤੀ ਕਾਬੂ ਹੋਰ ਖੁਲਾਸੇ ਹੋਣ ਦੀ ਉਮੀਦ - Tarantaran NEWS IN PUNJABI
🎬 Watch Now: Feature Video
ਤਰਨਤਾਰਨ ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸਭਰਾਂ ਵਿਚ ਪੁਲੀਸ ਥਾਣਾ ਸਪੈਸ਼ਲ ਨੂੰ ਮਿਲੀ ਵੱਡੀ ਕਾਮਯਾਬੀ ਇਸ ਮੌਕੇ ਤੇ ਜਾਣਕਾਰੀ ਦੇਂਦੇ ਹੋਏ ਨਵੇਂ ਬਣੇ ਥਾਣਾ ਸਬਰਾਂ ਦੇ ਐਸਐਚਓ ਕੇਵਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਦੇ ਮਾਣਯੋਗ SSP ਰਣਜੀਤ ਸਿੰਘ ਢਿੱਲੋਂ ਅਤੇ DSP ਪੱਟੀ ਸਤਨਾਮ ਸਿੰਘ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਨਾਕਾਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਸੁਖਦੇਵ ਸਿੰਘ ਵਾਸੀ ਸਭਰਾਂ ਨੂੰ ਸ਼ਮਸ਼ਾਨ ਘਾਟ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ। ਤਲਾਸ਼ੀ ਲੈਣ ਉਤੇ ਮੁਲਜ਼ਮ ਪਾਸੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Last Updated : Feb 3, 2023, 8:29 PM IST