ਅੰਮ੍ਰਿਤਸਰ 'ਚ ਸਮਾਜ ਸੇਵੀ ਸੰਸਥਾ ਨੇ ਧਾਗੇ ਦੀ ਡੋਰ ਨਾਲ ਕੀਤੀ ਪਤੰਗਬਾਜ਼ੀ, ਲੋਕਾਂ ਨੂੰ ਚਾਈਨਾ ਡੋਰ ਨਾ ਵਰਤਣ ਦੀ ਕੀਤੀ ਅਪੀਲ - ਲੋਹੜੀ ਦਾ ਤਿਉਹਾਰ
🎬 Watch Now: Feature Video
Published : Jan 13, 2024, 2:01 PM IST
ਅੰਮ੍ਰਿਤਸਰ ਵਿੱਚ ਸਮਾਜ ਸੇਵੀ ਸੰਸਥਾ ਵੱਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋ ਸਮੂਹ ਦੇਸ਼ਵਾਸੀਆਂ ਅਤੇ ਪੰਜਾਬ ਵਾਸੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੱਤੀ ਗਈ। ਸਮਾਜ ਸੇਵੀ ਸੰਸਥਾ ਦੇ ਮੁਖੀ ਸੁਖਵੰਤ ਸਿੰਘ ਲੱਕੀ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸੁਨੇਹਾ ਦੇ ਰਹੇ ਹਾਂ ਕਿ ਚਾਈਨਾ ਡੋਰ ਨੂੰ ਛੱਡ ਕੇ ਲੋਕਾਂ ਨੂੰ ਧਾਗੇ ਦੀ ਡੋਰ ਦੇ ਨਾਲ ਪਤੰਗਬਾਜ਼ੀ ਕਰਨੀ ਚਾਹੀਦੀ ਹੈ । ਇਸ ਲਈ ਉਹ ਖੁੱਦ ਵੀ ਧਾਗੇ ਦੀ ਡੋਰ ਨਾਲ ਪਤੰਗਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚਾਈਨਾ ਡੋਰ ਕਾਰਣ ਕਈ ਕੀਮਤੀ ਜਾਨਾਂ ਜਾ ਚੁੱਕੀਆਂ ਹਨ ਇਸ ਲਈ ਬਸੰਤ ਮੌਕੇ ਲੋਕਾਂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਦਿਆਂ ਪਤੰਗਬਾਜ਼ੀ ਦੌਰਾਨ ਚਾਈਨਾ ਡੋਰ ਦਾ ਬਾਈਕਾਟ ਕਰਨਾ ਚਾਹੀਦਾ ਹੈ।