ਹੁਸ਼ਿਆਰਪੁਰ 'ਚ ਪਿੰਡ ਭੂਲਪੁਰ ਨੇੜੇ ਵਾਪਰਿਆ ਦਰਦਨਾਕ ਹਾਦਸਾ,2 ਲੋਕਾਂ ਦੀ ਹੋਈ ਮੌਤ - 2 ਲੋਕਾਂ ਦੀ ਹੋਈ ਮੌਤ
🎬 Watch Now: Feature Video
Published : Jan 18, 2024, 6:08 PM IST
ਹੁਸ਼ਿਆਰਪੁਰ : ਹੁਸ਼ਿਆਰਪੁਰ 'ਚ ਪਿੰਡ ਭੂਲਪੁਰ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ 2 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਟਾਂਡਾ ਸ੍ਰੀ ਹਰਗੋਬਿੰਦਪੁਰ ਰੋਡ 'ਤੇ ਵੀਰਵਾਰ ਸਵੇਰੇ ਵਾਪਰਿਆ। ਹਾਦਸਾ ਸੰਘਣੀ ਧੁੰਦ ਕਾਰਨ ਵਾਹਨਾਂ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ। ਮਿਲੀ ਜਾਣਕਾਰੀ ਮੁਤਾਬਿਕ ਕਿਸੇ ਅਣਪਛਾਤੇ ਵਾਹਨ ਵੱਲੋਂ ਸਾਈਡ ਮਾਰਨ 'ਤੇ ਬੇਕਾਬੂ ਕਾਰ ਨੇ ਸੜਕ ਕਿਨਾਰੇ ਖੜੀ ਪਿੰਡ ਭੂਲਪੁਰ ਵਾਸੀ ਔਰਤ ਦਲਵਿੰਦਰ ਕੌਰ ਨੂੰ ਵੀ ਆਪਣੀ ਲਪੇਟ ਵਿਚ ਲੈ ਲਿਆ ਅਤੇ ਕਾਰ ਦਰੱਖਤ 'ਚ ਜਾ ਟਕਰਾਈ। ਜਿਸ ਕਾਰਨ ਔਰਤ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਿੱਥੇ ਅਜੇ ਪਾਲ ਸਿੰਘ ਪੁੱਤਰ ਰਾਜਦੀਪ ਸਿੰਘ ਗੁਰਦਾਸਪੁਰ ਦੀ ਮੌਤ ਹੋ ਗਈ। ਹਾਦਸੇ 'ਚ ਜਖਮੀ ਹੋਏ ਦੂਜੇ ਕਾਰ ਸਵਾਰ ਰਣਵੀਰ ਸਿੰਘ ਨੂੰ ਹੁਸ਼ਿਆਰਪੁਰ ਰੈਫਰ ਕੀਤਾ ਗਿਆ ਹੈ। ਹਾਦਸੇ ਤੋਂ ਬਾਅਦ ਪੁਲਿਸ ਵੀ ਮੌਕੇ 'ਤੇ ਪਹੁੰਚੀ , ਜਿੱਥੇ ਹੁਣ ਪੂਰੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਿਕ ਮਾਮਲੇ ਵਿੱਚ ਜੋ ਵੀ ਬਣਦੀ ਕਾਰਵਾਈ ਹੋਈ ਉਹ ਕੀਤੀ ਜਾਵੇਗੀ।