ਮੋਹਾਲੀ ਦੀ ਫੈਕਟਰੀ 'ਚ ਲੱਗੀ ਭਿਆਨਕ ਅੱਗ; ਮੌਕੇ 'ਤੇ ਪਹੁੰਚੀਆਂ ਦਰਜਨਾਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ, ਚਾਰ ਘੰਟਿਆਂ ਬਾਅਦ ਮਿਲੀ ਰਾਹਤ - mohali fire news punjabi
🎬 Watch Now: Feature Video
Published : Dec 28, 2023, 1:39 PM IST
ਮੋਹਾਲੀ : ਬੀਤੀ ਦੇਰ ਰਾਤ ਮੋਹਾਲੀ ਜ਼ਿਲੇ ਦੇ ਲਾਲੜੂ ਕਸਬੇ 'ਚ ਲਗਜ਼ਰੀ ਬੱਸ ਬਾਡੀ ਬਣਾਉਣ ਵਾਲੀ ਕੰਪਨੀ ਦੇ ਪਲਾਂਟ 'ਚ ਅੱਗ ਲੱਗ ਗਈ। ਅੱਗ ਲੱਗਣ ਦਾ ਪਤਾ ਲੱਗਦੇ ਹੀ ਚਾਰੇ ਪਾਸੇ ਹੜਕੰਪ ਮੱਚ ਗਿਆ। ਫੌਰੀ ਤੌਰ 'ਤੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚੀਆਂ। ਅੱਗ ਇੰਨੀ ਭਿਆਨਕ ਸੀ ਕਿ ਬੁਝਾਉਣ ਲਈ ਚਾਰ ਘੰਟੇ ਦਾ ਸਮਾਂ ਲੱਗਾ। ਜਿਸ 'ਚ ਪਲਾਂਟ ਦੇ ਅੰਦਰ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਫੈਕਟਰੀ ਦੇ 30 ਦੇ ਕਰੀਬ ਮੁਲਾਜ਼ਮ ਅੰਦਰ ਹੀ ਕੰਮ ਕਰ ਰਹੇ ਸਨ ਜਿੰਨਾ ਨੂੰ ਮੁਸ਼ਿਕਲ ਨਾਲ ਬਾਹਰ ਕੱਢਿਆ ਗਿਆ ਅਤੇ ਇਸ ਨਾਲ ਕਿਸੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਇਸ ਤੋਂ ਬਾਅਦ ਵੀ ਅੱਗ ਬੁਝਾਉਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਰਿਹਾ। ਫਾਇਰ ਬ੍ਰਿਗੇਡ ਦੀਆਂ ਕਈ ਟੀਮਾਂ ਮੌਕੇ 'ਤੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਪਰ ਪੁਲਿਸ ਟੀਮ ਵੱਲੋਂ ਮੌਕੇ 'ਤੇ ਪਹੁੰਚ ਕੇ ਪੜਤਾਲ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਬਾਅਦ ਇਸ ਦੀ ਪੂਰੀ ਰਿਪੋਰਟ ਅਧਿਕਾਰੀਆਂ ਨੂੰ ਭੇਜੀ ਜਾਵੇਗੀ।