Punjabi woman killed by husband in Canada: ਕੈਨੇਡਾ 'ਚ 46 ਸਾਲ ਦੀ ਪੰਜਾਬੀ ਮਹਿਲਾ ਦਾ ਪਤੀ ਵੱਲੋਂ ਬੇਰਹਿਮੀ ਨਾਲ ਕਤਲ, ਪਰਿਵਾਰ ਨੇ ਮ੍ਰਿਤਕ ਦੇਹ ਪੰਜਾਬ ਲਿਆਉਣ ਦੀ ਕੀਤੀ ਮੰਗ - ਕੈਨੇਡਾ ਪੁਲਿਸ
🎬 Watch Now: Feature Video


Published : Oct 17, 2023, 11:25 AM IST
ਗੜ੍ਹਸ਼ੰਕਰ ਦੇ ਪਿੰਡ ਰਾਮਪੁਰ ਦੀ ਇੱਕ 46 ਸਾਲ ਦੀ ਔਰਤ ਦਾ ਕੈਨੇਡਾ ਦੇ ਵੈਨਕੂਵਰ ਵਿੱਚ ਪਤੀ ਵੱਲੋਂ ਬੇਰਹਿਮੀ ਨਾਲ ਕਤਲ (Brutally murdered by husband in Vancouver) ਕਰ ਦਿੱਤਾ ਗਿਆ। ਜਾਣਕਾਰੀ ਦਿੰਦੇ ਹੋਏ ਪਿੰਡ ਰਾਮਪੁਰ ਵਿੱਚ ਰਹਿੰਦੇ ਮਹਿਲਾ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਕੁਲਵੰਤ ਕੌਰ ਦਾ 10 ਸਾਲ ਪਹਿਲਾਂ ਬਲਵੀਰ ਸਿੰਘ ਨਾਲ ਕਪੂਰਥਲਾ ਵਿਖੇ ਵਿਆਹ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬਲਵੀਰ ਸਿੰਘ 4 ਸਾਲ ਪਹਿਲਾਂ ਆਪਣੀ ਪਤਨੀ ਕੁਲਵੰਤ ਕੌਰ ਅਤੇ ਬੇਟੇ ਨੂੰ ਕੈਨੇਡਾ ਲੈ ਗਿਆ, ਜਿੱਥੇ ਉਨ੍ਹਾਂ ਦਾ ਆਪਸ ਵਿੱਚ ਕਿਸੇ ਗੱਲ ਨੂੰ ਲੈਕੇ ਝਗੜਾ ਰਹਿੰਦਾ ਸੀ। ਕੁਲਵੰਤ ਕੌਰ ਦੇ ਪੇਕੇ ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਦਿਨੀਂ ਕੈਨੇਡਾ ਪੁਲਿਸ (Canada Police) ਦਾ ਫੋਨ ਆਇਆ ਕਿ ਉਨ੍ਹਾਂ ਦੀ ਕੁੜੀ ਕੁਲਵੰਤ ਕੌਰ ਦਾ ਉਸਦੇ ਪਤੀ ਬਲਵੀਰ ਸਿੰਘ ਨੇ ਕਤਲ ਕਰ ਦਿੱਤਾ ਹੈ ਅਤੇ ਕੈਨੇਡਾ ਪੁਲਿਸ ਨੇ ਬਲਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੇਕੇ ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਬਲਵੀਰ ਸਿੰਘ ਨੇ ਉਨ੍ਹਾਂ ਦੀ ਕੁੜੀ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ, ਜਿਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਹੁਣ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਅੰਤਿਮ ਰਸਮਾਂ ਲਈ ਮ੍ਰਿਤਕਾ ਕੁਲਵੰਤ ਕੌਰ ਦੀ ਦੇਹ ਨੂੰ ਪੰਜਾਬ ਲਿਆਂਦਾ ਜਾਵੇ ਅਤੇ ਉਸ ਦੇ ਬੇਟੇ ਨੂੰ ਉਨ੍ਹਾਂ ਦੇ ਹਵਾਲੇ ਕੀਤਾ ਜਾਵੇ ਤਾਂਕਿ ਉਹ ਉਸਦੀ ਪਰਵਰਿਸ਼ ਕਰ ਸਕਣ।