ਸ੍ਰੀ ਦਰਬਾਰ ਸਾਹਿਬ ਵਿੱਚ ਇੱਕ ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚਾਰ ਗ੍ਰਿਫਤਾਰ - ਦਰਬਾਰ ਸਾਹਿਬ ਚ ਚੋਰੀ ਕਰਨ ਵਾਲੇ ਚਾਰ ਗ੍ਰਿਫਤਾਰ
🎬 Watch Now: Feature Video
Published : Dec 3, 2023, 10:31 PM IST
ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਸਥਿਤ ਕਾਊਂਟਰ ਦੇ ਵਿੱਚੋਂ ਇਕ ਲੱਖ ਰੁਪਏ ਚੋਰੀ ਕਰਨ ਦਾ ਮਾਮਲਾ ਪਿਛਲੇ ਦਿਨੀ ਸਾਹਮਣੇ ਆਇਆ ਸੀ। ਜਿਸ 'ਚ ਤਿੰਨ ਵਿਅਕਤੀ ਸੀਸੀਟੀਵੀ ਕੈਮਰੇ ਵਿੱਚ ਵੀ ਕੈਦ ਹੋਏ ਸਨ। ਜਿਨਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਐਸਜੀਪੀਸੀ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਇਸ ਮਾਮਲੇ ਦੀ ਹੋਰ ਬਰੀਕੀ ਨਾਲ ਜਾਂਚ ਕਰਦੇ ਹੋਏ ਪੁਲਿਸ ਨੇ ਚਾਰ ਲੋਕਾਂ ਖਿਲਾਫ ਕੇਸ ਵੀ ਦਰਜ ਕੀਤਾ ਸੀ। ਹੁਣ ਪੁਲਿਸ ਨੂੰ ਇਸ ਮਾਮਲੇ ਵਿੱਚ ਵੱਡੀ ਸਫਲਤਾ ਹਾਸਿਲ ਹੋਈ ਹੈ। ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਦਰਬਾਰ ਸਾਹਿਬ ਵਿਖੇ ਇਕ ਲੱਖ ਰੁਪਏ ਦੀ ਚੋਰੀ ਕਰਨ ਵਾਲੇ ਚਾਰ ਲੋਕਾਂ ਨੂੰ ਥਾਣਾ ਈ ਡਿਵੀਜ਼ਨ ਦੀ ਪੁਲਿਸ ਟੀਮ ਵੱਲੋਂ ਦਿੱਲੀ ਦੇ ਜਹਾਂਗੀਰ ਪੂਰੀ ਖੇਤਰ ਤੋਂ ਗ੍ਰਿਫਤਾਰ ਕਰ ਲਿੱਤਾ ਗਿਆ ਹੈ। ਫਿਲਹਾਲ ਪੁਲਿਸ ਦੀ ਟੀਮ ਇਹਨਾਂ ਨੂੰ ਗ੍ਰਿਫਤਾਰ ਕਰਕੇ ਅੰਮ੍ਰਿਤਸਰ ਲੈ ਕੇ ਆ ਰਹੀ ਹੈ।