ਪੁਲਿਸ ਨੇ ਮੁਕਾਬਲੇ ਤੋਂ ਬਾਅਦ ਹਥਿਆਰਾਂ ਸਮੇਤ 2 ਵਿਅਕਤੀ ਕਾਬੂ - ਹਥਿਆਰਾਂ ਸਮੇਤ ਕੀਤੇ ਕਾਬੂ 2 ਵਿਅਕਤੀ

🎬 Watch Now: Feature Video

thumbnail

By

Published : Nov 15, 2022, 8:45 PM IST

Updated : Feb 3, 2023, 8:32 PM IST

ਤਰਨਤਾਰਨ ਥਾਣਾ ਸਦਰ ਦੀ ਪੁਲਿਸ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਸੂਚਨਾ ਮਿਲਣ ਤੇ ਕਿ ਕੁਝ ਲੋਕ ਹਥਿਆਰਾਂ ਨਾਲ ਇਲਾਕੇ ਵਿਚ ਘੁੰਮ ਰਹੇ ਹਨ, ਜਿਸ 'ਤੇ ਐੱਸ ਆਈ ਬਲਰਾਜ ਸਿੰਘ ਨੇ ਪੁਲਿਸ ਪਾਰਟੀ ਸਮੇਤ ਉਕਤ ਮੁਲਜ਼ਮਾਂ ਨੂੰ ਫੜਨ ਲਈ ਪਿੰਡ ਸੰਘੇ ਨਹਿਰ ਤੇ ਛਾਪੇਮਾਰੀ ਕੀਤੀ ਤਾਂ ਉਕਤ ਮੁਲਜ਼ਮਾਂ ਨੇ ਅੱਗੋਂ ਪੁਲਿਸ ਪਾਰਟੀ ਤੇ ਫਾਇਰਿੰਗ ਕਰ ਦਿੱਤੀ। ਜੁਆਬ ਵਿਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ ਜਿਸ ਦੌਰਾਨ ਉਕਤ ਗਿਰੋਹ ਦੇ ਕੁਝ ਮੈਂਬਰ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਜਦ ਕਿ ਪੁਲਿਸ ਨੇ ਚਰਨਜੀਤ ਸਿੰਘ ਰਾਜੂ ਪੁੱਤਰ ਹੀਰਾ ਸਿੰਘ ਉਰਫ ਸ਼ੂਟਰ ਵਾਸੀ ਸੰਘੇ ਅਤੇ ਗੁਰਦੇਵ ਸਿੰਘ ਵਾਸੀ ਕੱਕਾ ਕੰਡਿਆਲਾ ਨੂੰ 2 ਪਿਸਟਲ ਸਮੇਤ ਕਾਬੂ ਕੀਤਾ ਗਿਆ ਹੈ। ਜਦਕਿ ਇਨ੍ਹਾਂ 3/4 ਸਾਥੀ ਹਥਿਆਰਾਂ ਸਮੇਤ ਫਰਾਰ ਹੋ ਗਏ ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ ਇਨ੍ਹਾਂ ਫੜੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। police arrested 2 persons with weapons.Tarn Taran latest news
Last Updated : Feb 3, 2023, 8:32 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.