ਟੋਫੀ ਦਾ ਲਾਲਚ ਦੇ ਕੇ 6 ਸਾਲਾ ਬੱਚੀ ਨਾਲ ਸ਼ਰਮਨਾਕ ਹਰਕਤ, ਮੁਲਜ਼ਮ ਗ੍ਰਿਫ਼ਤਾਰ - ਪੁਲਿਸ ਮੁਲਾਜ਼ਮਾਂ
🎬 Watch Now: Feature Video
ਆਣਾ ਪੁਲਿਸ ਨੇ 6 ਸਾਲਾ ਬੱਚੀ ਦੇ ਬਲਾਤਕਾਰ ਮਾਮਲੇ ਦੇ ਮੁਲਜ਼ਮ ਨੂੰ ਕੁਝ ਹੀ ਸਮੇਂ ਵਿੱਚ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਲੁਧਿਆਣਾ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਕ 6 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਵਿੱਚ ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਕੁਝ ਹੀ ਸਮੇਂ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਚੰਗਾ ਕੰਮ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਇਨਾਮ ਦੇ ਕੇ ਸਨਮਾਨਿਤ ਵੀ ਕਰਨਗੇ।
Last Updated : Feb 3, 2023, 8:36 PM IST