Police Arrest Criminal: ਜੰਡਿਆਲਾ ਵਿੱਚ ਸਬਜ਼ੀ ਵਿਕਰੇਤਾ ਦੇ ਕਤਲ ਮਾਮਲੇ 'ਚ ਇੱਕ ਮੁਲਜ਼ਮ ਪੁਲਿਸ ਨੇ ਕੀਤਾ ਕਾਬੂ - ਸਬਜ਼ੀ ਵਿਕਰੇਤਾ ਦੇ ਕਤਲ ਚ ਮੁਲਜ਼ਮ ਕਾਬੂ
🎬 Watch Now: Feature Video
Published : Dec 19, 2023, 6:27 PM IST
ਅੰਮ੍ਰਿਤਸਰ: ਥਾਣਾ ਜੰਡਿਆਲਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਪਿਛਲੇ ਦਿਨੀਂ ਜੰਡਿਆਲਾ ਦੇ ਵਿੱਚ ਇੱਕ ਸਬਜ਼ੀ ਵਿਕਰੇਤਾ ਦਾ ਗੋਲੀਆਂ ਮਾਰ ਕੇ ਕੀਤੇ ਕਤਲ ਮਾਮਲੇ 'ਚ ਇੱਕ ਮੁਲਜ਼ਮ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਸੁੱਚਾ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਉਨ੍ਹਾਂ ਨੇ ਪਹਿਲਾਂ ਹੀ ਰੇਕੀ ਕਰਨ ਵਾਲੇ ਚੰਦਨ ਨਾਮ ਦੇ ਨੌਜਵਾਨ ਨੂੰ ਫੜਿਆ ਸੀ। ਉਨ੍ਹਾਂ ਦੱਸਿਆ ਕਿ ਹੁਣ ਪੁਲਿਸ ਇਸ ਮਾਮਲੇ 'ਚ ਮੁੱਖ ਮੁਲਜ਼ਮ ਰਮਿਤ ਯਾਦਵ ਨੂੰ ਫੜਨ 'ਚ ਕਾਮਯਾਬ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਰੰਜਿਸ਼ ਦੇ ਚੱਲਦਿਆਂ ਸਬਜ਼ੀ ਵਿਕਰੇਤਾ ਦਾ ਕਤਲ ਕੀਤਾ ਗਿਆ ਸੀ ਤੇ ਇਸ ਵਿੱਚ ਕੁੱਲ ਛੇ ਮੁਲਜ਼ਮ ਨਾਮਜ਼ਦ ਸਨ, ਜਿੰਨ੍ਹਾਂ 'ਚ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਕੋਲੋਂ ਵਾਰਦਾਤ 'ਚ ਵਰਤੀ ਗਈ ਇੱਕ ਨਾਜਾਇਜ਼ ਪਿਸਤੋਲ ਅਤੇ ਦੋ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ ਤਾਂ ਜੋ ਹੋਰ ਖੁਲਾਸੇ ਹੋ ਸਕਣ।