ਬਰਨਾਲਾ 'ਚ ਉਸਾਰੀ ਅਧੀਨ ਹੋਟਲ ਵਿੱਚ ਬਜ਼ੁਰਗ ਦਾ ਕਤਲ - Murder in Barnala Hotel
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/30-12-2023/640-480-20389099-192-20389099-1703918253346.jpg)
![ETV Bharat Punjabi Team](https://etvbharatimages.akamaized.net/etvbharat/prod-images/authors/punjabi-1716535584.jpeg)
Published : Dec 30, 2023, 12:24 PM IST
ਬਰਨਾਲਾ ਵਿਖੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਉਸਾਰੀ ਅਧੀਨ ਹੋਟਲ ਦੀ ਇਮਾਰਤ 'ਚ 60 ਸਾਲਾ ਵਿਅਕਤੀ ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਇਸ ਵਾਰਦਾਤ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁਲਿਸ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਮਹਿੰਦਰ ਸਿੰਘ ਵਾਸੀ ਹਮੀਰਗੜ੍ਹ, ਹਰਿਆਣਾ ਵਜੇ ਹੋਈ ਹੈ। ਉਹ ਆਪਣੇ ਰਿਸ਼ਤੇਦਾਰ ਦੇ ਨਵੇਂ ਬਣੇ ਹੋਟਲ ਵਿੱਚ ਰਾਤ ਦੇ ਚੌਕੀਦਾਰ ਵਜੋਂ ਠਹਿਰਦਾ ਸੀ। ਜਦੋਂ ਉਹ ਹੋਟਲ ਦੀ ਇਮਾਰਤ ਵਿੱਚ ਸੌਂ ਰਿਹਾ ਸੀ ਕਿ ਰਾਤ ਅਚਾਨਕ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਕਤਲ ਦਾ ਪਤਾ ਉਸ ਵੇਲੇ ਚੱਲਿਆ ਜਦੋਂ ਸਵੇਰੇ ਹੋਟਲ ਵਿੱਚ ਕੰਮ ਕਰਨ ਵਾਲਾ ਮਕੈਨਿਕ ਆਇਆ ਤਾਂ ਉਸ ਨੇ ਇਹ ਮੰਜ਼ਰ ਦੇਖ ਕੇ ਹੋਟਲ ਮਾਲਕ ਨੂੰ ਸੂਚਿਤ ਕੀਤਾ। ਇਸ ਘਟਨਾ ਤੋਂ ਬਾਅਦ ਸੀ.ਆਈ.ਏ ਸਟਾਫ਼ ਸਮੇਤ ਫੋਰੈਂਸਿਕ ਟੀਮ ਕਤਲ ਦੀ ਘਟਨਾ ਵਾਲੀ ਥਾਂ 'ਤੇ ਪਹੁੰਚੀ ਅਤੇ ਡੀ.ਐੱਸ.ਪੀ ਬਰਨਾਲਾ ਗੰਭੀਰਤਾ ਨਾਲ ਜਾਂਚ ਕਰ ਰਹੇ ਹਨ।ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਕਾਬੂ ਕੀਤੇ ਜਾਣਗੇ।