SSP ਵਿਜੀਲੈਂਸ ਦਲਜੀਤ ਰਾਣਾ ਦਾ ਬਿਆਨ, ਰਿਸ਼ਵਤਖੋਰੀ ਵਿਰੁੱਧ ਹਰ ਸ਼ਿਕਾਇਤ ਉੱਤੇ ਕੀਤੀ ਜਾਂਦੀ ਹੈ ਤੁਰੰਤ ਕਾਰਵਾਈ - Rupnagar latest news
🎬 Watch Now: Feature Video
ਵਿਜੀਲੈਂਸ ਬਿਊਰੋ ਰੇਂਜ ਰੂਪਨਗਰ ਨੇ ਵੀਰਵਾਰ ਨੂੰ ਸਰਕਾਰੀ ਕਾਲਜ ਰੋਪੜ ਦੇ ਸਹਿਯੋਗ ਦੇ ਨਾਲ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਹਫਤਾ ਮਨਾਇਆ ਗਿਆ। ਇਸ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਕਰਮਚਾਰੀਆਂ ਸਮੇਤ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਗਿਆ, ਇਸੇ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਕਿਸੇ ਵੀ ਕੰਮ ਲਈ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਡਿਪਟੀ ਕਮਿਸ਼ਨਰ ਦਫਤਰ ਵਿੱਚ ਵੀ ਕੀਤੀ ਜਾ ਸਕਦੀ ਹੈ ਅਤੇ ਵਿਜੀਲੈਂਸ ਬਿਊਰੋ ਵਲੋਂ ਜਾਰੀ ਟੋਲ ਫਰੀ ਨੰ. 1800 1800 1000 ਤੇ ਵੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੰਤਵ ਸਰਕਾਰੀ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ ਤਾਂ ਜੋ ਆਮ ਲੋਕਾਂ ਨੂੰ ਸਾਰੀਆਂ ਸਹੂਲਤਾਂ ਅਸਾਨੀ ਨਾਲ ਮਿਲ ਸਕਣ। ਇਸ ਮੌਕੇ SSP ਵਿਜੀਲੈਂਸ ਰੂਪਨਗਰ ਰੇਂਜ ਦਲਜੀਤ ਸਿੰਘ ਰਾਣਾ ਨੇ ਸੰਬੋਧਨ ਕਰਿਦਆਂ ਕਿਹਾ ਕਿ ਜੇਕਰ ਤੁਹਾਡੇ ਤੋਂ ਕੋਈ ਸਰਕਾਰੀ ਕਾਰਜ ਕਈ ਪੈਸੇ ਦੀ ਮੰਗ ਕਰਦਾ ਹੈ ਤੁਸੀਂ ਜਾਗਰੂਕ ਹੋ ਕੇ ਭ੍ਰਿਸ਼ਟ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਕਾਰਵਾਈ ਕਰਵਾਉਣ ਵਿਚ ਆਪਣਾ ਵੱਡਮੁਲਾ ਯੋਗਦਾਨ ਪਾਉਣਾ ਹੈ ਤਾਂ ਜੋ ਭ੍ਰਿਸ਼ਟਾਚਾਰ ਕਰਨ ਵਾਲੇ ਦੋਸ਼ੀਆਂ ਵਿਰੁੱਧ ਲਗਾਮ ਕੱਸੀ ਜਾ ਸਕੇ। ਉਨ੍ਹਾਂ ਕਿਹਾ ਹੈ ਕਿ ਵਿਜੀਲੈਂਸ ਬਿਊਰੋ ਆਪ ਸਭ ਨੂੰ ਵਿਸ਼ਵਾਸ਼ ਦਿਵਾਉਂਦਾ ਹੈ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ। Rupnagar latest news in Punjabi
Last Updated : Feb 3, 2023, 8:31 PM IST