ਸੀਐੱਮ ਮਾਨ ਦੀ ਇਸ ਮਾਮਲੇ ਵਿੱਚ ਹੋਵੇਗੀ ਮਾਨਸਾ ਅਦਾਲਤ ਵਿੱਚ ਪੇਸ਼ੀ - ਮਾਨਸਾ ਅਦਾਲਤ
🎬 Watch Now: Feature Video
ਮਾਨਸਾ ਦੀ ਜ਼ਿਲ੍ਹਾ ਅਦਾਲਤ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਪੇਸ਼ੀ ਹੈ। ਦੱਸ਼ ਦਈਏ ਕਿ ਨਾਜਰ ਸਿੰਘ ਮਾਨਸ਼ਾਹੀਆ ਉੱਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਾਂਗਰਸ ਪਾਰਟੀ ਤੋਂ ਦੱਸ ਕਰੋੜ ਅਤੇ ਚੇਅਰਮੈਨੀ ਲੈਣ ਦੇ ਇਲਜ਼ਾਮ ਲਗਾਏ ਸੀ ਜਿਸ ਤੋਂ ਬਾਅਦ ਨਾਜਰ ਸਿੰਘ ਮਾਨਸ਼ਾਹੀਆ ਨੇ ਉਨ੍ਹਾਂ ਦੇ ਖਿਲਾਫ ਮਾਨਹਾਨੀ ਦਾ ਮਾਮਲਾ ਮਾਨਸਾ ਕੋਰਟ ਵਿੱਚ ਦਾਇਰ ਕੀਤਾ ਹੈ। ਜਿਸਦੀ ਅੱਜ ਪੇਸ਼ੀ ਹੈ। ਇਸ ਸਬੰਧ ਵਿੱਚ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵੱਲੋਂ ਦੱਸਿਆ ਕਿ ਅੱਜ ਉਨ੍ਹਾਂ ਦੀ ਪੇਸ਼ੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚ ਸਕਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕੋਰਟ ਤੋਂ ਪੂਰਾ ਭਰੋਸਾ ਹੈ ਕਿ ਉਨ੍ਹਾਂ ਨੂੰ ਇਨਸਾਫ ਮਿਲੇਗਾ।
Last Updated : Feb 3, 2023, 8:29 PM IST