ਸ਼ਹੀਦੀ ਜੋੜ ਮੇਲ ਦੌਰਾਨ ਮੈਡੀਕਲ ਸਹੂਲਤ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰਬੰਧ - ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ
🎬 Watch Now: Feature Video
ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ (The martyrdom of Sahibzade and Mata Gujri Ji) ਨੂੰ ਸਮਰਪਿਤ 26 ਤੋਂ 28 ਦਸੰਬਰ ਤੱਕ ਮਨਾਈ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿੱਚ ਫ਼ਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਣ ਵਾਲੀਆਂ ਸੰਗਤਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ (Providing quality health facilities to devotees) ਕਰਵਾਈਆਂ ਜਾਣਗੀਆਂ ਤਾਂ ਜੋ ਸੰਗਤ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ। ਸਿਹਤ ਮੰਤਰੀ ਨੇ ਕਿਹਾ ਕਿ ਸ਼ਹੀਦੀ ਸਭਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਤੋਂ ਇਲਾਵਾ ਨੇੜਲੇ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿੱਚ ਵੀ ਸੁਚੱਜੇ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸੇ ਐਮਰਜੈਂਸੀ ਦੀ ਹਾਲਤ ਵਿੱਚ ਇਨ੍ਹਾਂ ਹਸਪਤਾਲਾਂ ਦੀਆਂ ਸੇਵਾਵਾਂ ਲਈਆਂ ਜਾ ਸਕਣ। ਮੰਤਰੀ ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਸੰਗਤਾਂ ਦੀ ਸਹੂਲਤ ਲਈ ਆਰਜ਼ੀ ਡਿਸਪੈਂਸਰੀਆਂ ਸਥਾਪਤ ਕੀਤੀਆਂ ਜਾਣਗੀਆਂ (Temporary dispensaries will be set up) ਅਤੇ ਐਂਬੂਲੈਂਸ ਸੇਵਾਵਾਂ ਵੀ ਉਪਲੱਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਮੈਡੀਕਲ ਸਹੂਲਤ ਕੇਂਦਰ ਵੀ ਬਣਾਏ ਜਾਣਗੇ ਜਿੱਥੋਂ ਸੰਗਤਾਂ ਲੋੜ ਅਨੁਸਾਰ ਦਵਾਈਆਂ ਲੈ ਸਕਣਗੀਆਂ।
Last Updated : Feb 3, 2023, 8:36 PM IST