ਰੰਗੇ ਹੱਥੀਂ ਰਿਸ਼ਵਤ ਲੈਂਦਾ ASI ਕਾਬੂ
🎬 Watch Now: Feature Video
ਪਠਾਨਕੋਟ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਸਹਾਇਕ ਸਬ-ਇੰਸਪੈਕਟਰ (ASI) ਸੁਰਿੰਦਰ ਸਿੰਘ ਨੂੰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ ਜਿਸ ਨੂੰ ਵਿਜੀਲੈਂਸ ਵਿਭਾਗ ਨੇ ਅਦਾਲਤ 'ਚ ਪੇਸ਼ ਕਰਕੇ 1 ਦਿਨ ਦੇ ਰਿਮਾਂਡ 'ਤੇ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੰਸਪੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਏ. ਐੱਸ. ਆਈ. ਸੁਰਿੰਦਰ ਸਿੰਘ (ਨੰਬਰ 128/ਪਠਾਨਕੋਟ) ਨੂੰ ਮਹਾਂਵੀਰ ਸਿੰਘ ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸਦੀ ਪਤਨੀ ਅਤੇ ਪੁੱਤਰ ਦੀਆਂ ਮੈਡੀਕਲ ਰਿਪੋਰਟਾਂ ਦੇ ਅਧਾਰ 'ਤੇ ਪੁਲਿਸ ਕੇਸ ਦਰਜ ਕਰਨ ਦੀ ਬਜਾਏ 50,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਸ ਨੂੰ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਉਕਤ ਏ. ਐੱਸ. ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਵਿਜੀਲੈਂਸ ਵਲੋਂ ਵਿਆਹੁਤਾ ਨੂੰ ਗ੍ਰਿਫਤਾਰ ਕਰਕੇ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਰਿਮਾਂਡ ਲਿਆ ਗਿਆ ਹੈ।
Last Updated : Feb 3, 2023, 8:35 PM IST