ਕੱਚੇ ਮੁਲਾਜ਼ਮਾਂ ਵਲੋਂ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਦਾ ਘਿਰਾਓ, ਅਰਥੀ ਫੂਕ ਪ੍ਰਦਰਸ਼ਨ ਕਰ ਕੀਤਾ ਨਾਅਰੇਬਾਜ਼ੀ - ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ
🎬 Watch Now: Feature Video
ਚੇ ਕਾਮਿਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਪ੍ਰਦਰਸ਼ਨ (Demonstration at the Deputy Commissioners office) ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਅੱਗੇ ਅਰਥੀ (Earthly saree in front of Meet Hares residence) ਸਾੜੀ ਗਈ। ਇਸ ਮੌਕੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕਰ ਰਹੇ ਕੱਚੇ ਮੁਲਾਜ਼ਮਾਂ ਵੀਰਪਾਲ ਕੌਰ ਅਤੇ ਰਮਨਪ੍ਰੀਤ ਕੌਰ ਨੇ ਕਿਹਾ ਕਿ ਉਹ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕੰਮ ਕਰ ਰਹੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ 24 ਕਲਰਕ ਆਊਟਸੋਰਸਿੰਗ ਰਾਹੀਂ ਕੰਮ ਕਰ ਰਹੇ ਹਨ ਅਤੇ ਪਿਛਲੇ ਦਿਨੀਂ ਉਹ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਹੜਤਾਲ ਉੱਤੇ ਚਲੇ ਗਏ ਸਨ। ਜਿਸ ਤੋਂ ਬਾਅਦ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Cabinet Minister Gurmeet Singh Meet Here) ਦੇ ਓਐਸਡੀ ਨੇ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਜਾਣਗੀਆਂ। ਪਰ ਹੁਣ ਪੰਜਾਬ ਸਰਕਾਰ ਵੱਲੋਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ 24 ਪੱਕੇ ਕਲਰਕਾਂ ਨੂੰ ਅਲਾਟ ਕੀਤਾ ਗਿਆ ਹੈ। ਜਿਸ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕੰਮ ਕਰਦੇ 24 ਕਲਰਕਾਂ ਨੂੰ ਨੌਕਰੀ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ ਅਤੇ ਹੁਣ ਜਦੋਂ ਉਨ੍ਹਾਂ ਦੀ ਉਮਰ ਸਰਕਾਰੀ ਨੌਕਰੀ ਲਈ ਅਪਲਾਈ ਕਰਨ ਦੀ ਉਮਰ ਲੰਘ ਚੁੱਕੀ ਹੈ ਤਾਂ ਪੰਜਾਬ ਸਰਕਾਰ ਉਨ੍ਹਾਂ ਦਾ ਰੁਜ਼ਗਾਰ ਖੋਹ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Last Updated : Feb 3, 2023, 8:32 PM IST