ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਨੇ ਟੈਂਕੀ ਉੱਤੇ ਚੜ੍ਹ ਕੀਤਾ ਪ੍ਰਦਰਸ਼ਨ - ਪੰਜਾਬ ਸਰਕਾਰ ਖਿਲਾਫ ਰੋਸ ਜ਼ਾਹਿਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16898479-276-16898479-1668158116701.jpg)
ਬਠਿੰਡਾ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ (Water Supply and Sanitation Department) ਦੇ ਮੁਲਾਜ਼ਮਾਂ ਨੇ 2 ਮਹੀਨਿਆਂ ਤੋਂ ਤਨਖ਼ਾਹ ਨਾ ਮਿਲਣ ਦੇ ਵਿਰੋਧ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਸਮੇਂ ਜਿੱਥੇ ਧਰਨਾਕਾਰੀਆਂ ਨੇ ਵਾਟਰ ਵਾਰਸੀ ਟੈਂਕੀ ਉੱਤੇ ਚੜ੍ਹ ਕੇ ਸਰਕਾਰ ਖ਼ਿਲਾਫ਼ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ ਉੱਥੇ ਹੀ ਧਰਨਾਕਾਰੀਆਂ ਨੇ ਕਿਹਾ ਕਿ ਪਿਛਲੇ ਕਰੀਬ 2 ਮਹੀਨਿਆਂ ਤੋਂ ਉਨ੍ਹਾਂ ਦੀ ਤਨਖਾਹ ਅਜੇ ਤੱਕ ਨਹੀਂ ਮਿਲੀ, ਜਿਸ ਕਾਰਨ ਉਨ੍ਹਾਂ ਨੂੰ ਸਾਰੇ ਤਿਉਹਾਰ ਬਿਨਾਂ ਤਨਖਾਹ ਤੋਂ ਹੀ ਮਨਾਉਣੇ ਪਏ ਅਤੇ ਤਨਖਾਹ ਨੂੰ ਲੈ ਕੇ ਸਰਕਾਰ ਵੱਲੋਂ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ ਜਾ ਰਹੀ। ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮ ਪਾਣੀ ਦੀ ਟੈਂਕੀ ਉੱਤੇ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ ਰੋਸ (Protest against the Punjab government) ਜ਼ਾਹਿਰ ਕੀਤਾ ।
Last Updated : Feb 3, 2023, 8:32 PM IST