ਮੋਗਾ ਰੇਲਵੇ ਰੋਡ 'ਤੇ ਅਣਪਛਾਤਿਆਂ ਨੇ ਹਮਲਾ ਕਰਕੇ ਕੀਤੀ ਦੁਕਾਨ ਦੀ ਭੰਨਤੋੜ, ਪੂਰੀ ਵਾਰਦਾਤ ਸੀਸੀਟੀਵੀ 'ਚ ਕੈਦ - Attack on shop in Moga
🎬 Watch Now: Feature Video
Published : Nov 30, 2023, 10:52 AM IST
ਮੋਗਾ ਦੇ ਰੇਲਵੇ ਰੋਡ 'ਤੇ ਇੱਕ ਸੀਟ ਬਣਾਉਣ ਵਾਲੀ ਦੁਕਾਨ ਉੱਤੇ ਅਣਪਛਾਤੇ ਹਮਲਾਵਰਾਂ ਨੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦੁਕਾਨ ਦੀ ਭੰਨਤੋੜ ਕੀਤੀ। ਪੀੜਤ ਦੁਕਾਨਦਾਰ ਦਾ ਕਹਿਣਾ ਹੈ ਕਿ 15 ਦਿਨ ਪਹਿਲਾਂ ਵੀ ਉਕਤ ਹਮਲਾਵਰਾਂ ਨੇ ਦੁਕਾਨ 'ਤੇ ਆ ਕੇ ਦੁਕਾਨ ਮਾਲਕ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ, ਜਿਸ ਸਬੰਧੀ ਪੁਲਿਸ ਨੂੰ ਪਹਿਲਾਂ ਵੀ ਸੂਚਿਤ ਕੀਤਾ ਗਿਆ ਸੀ ਪਰ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਅਣਪਛਾਤਿਆਂ ਨੇ ਜਿੱਥੇ ਦੁਕਾਨ ਦੀ ਭੰਨਤੋੜ ਕੀਤੀ ਉੱਥੇ ਹੀ ਦੁਕਾਨ ਦੇ ਕਰਿੰਦਿਆਂ ਨਾਲ ਵੀ ਕੁੱਟਮਾਰ ਕੀਤੀ। ਤੇ ਅੱਜ ਫਿਰ ਉਕਤ ਵਿਅਕਤੀਆਂ ਨੇ ਹਮਲਾ ਕੀਤਾ। ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। (Attack on shop in Moga)