ਕੋਰੋਨਾ ਵੈਕਸੀਨ ਲਗਵਾਉਣ ਲਈ ਜਾਗਰੂਕਤਾ ਮੁਹਿੰਮ, ਸਿਹਤ ਵਿਭਾਗ ਨੇ ਰਵਾਨਾ ਕੀਤੀ ਵੈਨ - Bathinda latest news
🎬 Watch Now: Feature Video
ਚੀਨ ਵਿੱਚ ਲਗਾਤਾਰ ਕੋਰੋਨਾ ਦੇ ਕੇਸ ਵਧ ਰਹੇ ਹਨ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਹਦਾਇਤਾਂ ਤੋਂ ਬਾਅਦ ਸਿਹਤ ਵਿਭਾਗ ਨੇ ਕੋਰੋਨਾ ਨਾਲ ਨਿਜੱਠਣ ਲਈ ਤਿਆਰੀਆਂ ਕਰ ਲਈਆਂ ਹਨ। ਸਿਹਤ ਵਿਭਾਗ ਨੇ ਕੋਰੋਨਾ ਟੈਸਟਾਂ ਵਿਚ ਵਾਧਾ ਕਰ ਦਿੱਤਾ ਹੈ। ਉਥੇ ਹੀ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ। ਦੂਜੇ ਪਾਸੇ ਕੋਰੋਨਾ ਵੈਕਸੀਨ ਲਗਾਉਣ ਲਈ ਵਿਭਾਗ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਲੋਕਾਂ ਨੂੰ ਪਿੰਡ-ਪਿੰਡ ਜਾਗਰੂਕ ਕਰਨ ਦੇ ਮਕਸਦ ਨਾਲ ਬਠਿੰਡਾ ਤੋਂ ਇੱਕ ਵੈਨ ਰਵਾਨਾ ਕੀਤੀ ਗਈ। ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਹੈ ਮਮਤਾ NGO ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਪਿੰਡ-ਪਿੰਡ ਜਾ ਕੇ ਪੂਰੇ ਜ਼ਿਲ੍ਹੇ ਦੇ ਲੋਕਾਂ ਨੂੰ ਕੋਵਿਡ ਵੈਕਸੀਨੇਸਨ ਲਗਾਉਣ ਲਈ ਜਾਗਰੂਕ ਕਰੇਗੀ।
Last Updated : Feb 3, 2023, 8:37 PM IST