Awareness Rally Moga: ਮੋਗਾ 'ਚ 'World Heart Day' ਮੌਕੇ ਕੱਢੀ ਜਾਗਰੂਕਤਾ ਰੈਲੀ - moga latest news in Punjabi
🎬 Watch Now: Feature Video
Published : Sep 29, 2023, 4:01 PM IST
ਦਿਲ ਦੀਆਂ ਬਿਮਾਰੀਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ 'World Heart Day' ਮੌਕੇ ਜਾਗਰੂਕਤਾ ਰੈਲੀ ਕੱਢੀ ਗਈ। ਅੱਜ ਪੂਰੇ ਦੇਸ਼ ਵਿਚ ਇਹ ਦਿਨ ਮਨਾਇਆ ਜਾ ਰਿਹਾ ਹੈ ਕਿਉਂਕਿ ਦਿਲ ਦੇ ਰੋਗੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ ਅਤੇ ਇਹ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਜਾਗਰੂਕਤਾ ਰੈਲੀ ਦੌਰਾਨ ਡਾਕਟਰਾਂ ਨੇ ਕਿਹਾ ਕਿ ਦਿਲ ਦੀਆਂ ਜ਼ਿਆਦਾਤਰ ਬੀਮਾਰੀਆਂ ਮਾਨਸਿਕ ਤਣਾਅ ਕਾਰਨ ਹੁੰਦੀਆਂ ਹਨ ਅਤੇ ਵਿਅਕਤੀ ਨੂੰ ਹਮੇਸ਼ਾ ਖੁਸ਼ ਅਤੇ ਤਣਾਅ ਮੁਕਤ ਰਹਿਣਾ ਚਾਹੀਦਾ ਹੈ ਅਤੇ ਸਮੇਂ-ਸਮੇਂ 'ਤੇ ਆਪਣਾ ਚੈਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਮਰਦਾਂ ਨੇ ਰੈਲੀ ਵਿੱਚ ਹਿੱਸਾ ਲਿਆ।