ਚੋਰੀ ਹੋਏ ਬੱਚੇ ਸਬੰਧੀ 24 ਘੰਟੇ ਬਾਅਦ ਵੀ ਪੁਲਿਸ ਦੇ ਹੱਥ ਖਾਲੀ - ਬਠਿੰਡਾ ਪੁਲਿਸ
🎬 Watch Now: Feature Video
ਬਠਿੰਡਾ: ਬਠਿੰਡਾ ਦੇ ਸਰਕਾਰੀ ਹਸਪਤਾਲ Government Hospital Bathinda ਵਿਚਲੇ ਜੱਚਾ-ਬੱਚਾ ਹਸਪਤਾਲ ਵਿੱਚੋਂ ਚੋਰੀ ਕੀਤੇ ਗਏ 4 ਬੱਚੇ ਸਬੰਧੀ 24 ਘੰਟੇ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਖਾਲੀ ਹਨ, ਜਿਸ ਕਾਰਨ ਪਰਿਵਾਰਕ ਮੈਂਬਰਾਂ ਦੇ ਵਿੱਚ ਰੋਸ਼ ਮਾਂ ਦਾ ਤੁਰਿਆ ਜਾ ਰਿਹਾ ਹੈ, ਅੱਜ ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਵੱਲੋਂ ਜੱਚਾ-ਬੱਚਾ ਹਸਪਤਾਲ ਦੇ ਬਾਹਰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਗਿਆ, ਵੱਡੀ ਗਿਣਤੀ ਵਿਚ ਇਕੱਠੇ ਹੋਏ ਲੋਕਾਂ ਦਾ ਕਹਿਣਾ ਸੀ। ਕਿ 24 ਘੰਟੇ ਤੋਂ ਉਪਰ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ Bathinda Police ਵਿਭਾਗ ਵੱਲੋਂ ਬੱਚੇ ਸਬੰਧੀ ਕੋਈ ਵੀ ਜਾਣਕਾਰੀ ਪਰਿਵਾਰਕ ਮੈਂਬਰਾਂ ਨਾਲ ਸਾਂਝੀ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਵਾਰ ਵਾਰ ਪੁਲਿਸ ਪ੍ਰਸ਼ਾਸ਼ਨ ਨੂੰ ਬੇਨਤੀ ਕੀਤੀ ਜਾ ਰਹੀ ਹੈ ਕਿ ਬੱਚੇ ਨੂੰ ਜਲਦ ਤੋਂ ਜਲਦ ਲੱਭਿਆ ਜਾਵੇ, ਪਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਇਸ ਮਾਮਲੇ ਵਿੱਚ ਅਣਗਹਿਲੀ ਵਰਤੀ ਜਾ ਰਹੀ ਹੈ।
Last Updated : Feb 3, 2023, 8:34 PM IST