Amritsar News: ਭਾਜਪਾ ਦੇ ਐਸਸੀ ਮੋਰਚਾ ਪੰਜਾਬ ਜਨਰਲ ਸਕੱਤਰ ਅਮਨਦੀਪ ਸਿੰਘ ਭੱਟੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ - bjp news
🎬 Watch Now: Feature Video
Published : Nov 23, 2023, 6:31 PM IST
ਅੰਮ੍ਰਿਤਸਰ : ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵੱਲੋਂ ਪੰਜਾਬ ਵਿੱਚ ਵੱਡੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਪੰਜਾਬ ਵਿੱਚ ਲੋਕ ਸਭਾ ਚੋਣਾਂ ਜਿੱਤੀਆਂ ਜਾ ਸਕਣ। ਜਿਸ ਤੇ ਚਲਦੇ ਭਾਜਪਾ ਵੱਲੋਂ ਐਸੀ ਮੋਰਚਾ ਦੇ ਪੰਜਾਬ ਜਨਰਲ ਸਕੱਤਰ ਅਮਨਦੀਪ ਸਿੰਘ ਭੱਟੀ ਨੂੰ ਨਿਯੁਕਤ ਕੀਤਾ ਗਿਆ। ਜਿਸ ਤੋਂ ਬਾਅਦ ਅਮਨਦੀਪ ਸਿੰਘ ਭੱਟੀ ਅੱਜ ਆਪਣੇ ਸਮਰਥਕਾਂ ਦੇ ਨਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਪਹੁੰਚੇ ਅਮਨਦੀਪ ਸਿੰਘ ਭੱਟੀ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਅਮਨ ਸਿੰਘ ਭੱਟੀ ਨੇ ਕਿਹਾ ਕਿ ਭਾਜਪਾ ਵੱਲੋਂ ਇੱਕ ਵੱਡੀ ਜਿੰਮੇਵਾਰੀ ਉਹਨਾਂ ਦੇ ਸਿਰ 'ਤੇ ਦਿੱਤੀ ਗਈ ਹੈ ਅਤੇ ਉਹ ਭਾਜਪਾ ਦੀਆਂ ਉਮੀਦਾਂ 'ਤੇ ਖਰੇ ਉਤਰਣਗੇ। ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਵਿੱਚ ਅਤੇ ਨਗਰ ਨਿਗਮ ਚੋਣਾਂ ਦੇ ਵਿੱਚ ਭਾਜਪਾ ਨੂੰ ਜਿੱਤ ਜਰੂਰ ਦਵਾਵਾਂਗੇ।